ਸੁਰਸਿੰਘ/ਭਿੱਖੀਵਿੰਡ/ ਤਰਨਤਾਰਨ (ਗੁਰਪ੍ਰੀਤ ਢਿੱਲੋਂ, ਰਾਜੂ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਐੱਸ. ਐੱਚ. ਓ. ਭਿੱਖੀਵਿੰਡ ਬਲਵਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੁਲਸ ਚੌਕੀ ਸੁਰ ਸਿੰਘ ਦੀ ਪੁਲਸ ਵੱਲੋਂ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਸੁਰ ਸਿੰਘ ਸਣੇ ਪੁਲਸ ਪਾਰਟੀ ਪੁਲ ਡਰੇਨ ਬਲੇਰ ਜਾ ਰਹੇ ਸਨ ਤਾਂ ਸਾਹਮਣੇ ਤੋਂ 2 ਵਿਅਕਤੀ ਆਉਂਦੇ ਦਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ। ਪੁਲਸ ਪਾਰਟੀ ਵੱਲੋਂ ਸ਼ੱਕ ਪੈਣ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਦੋਵਾਂ ਦੀ ਜੇਬ 'ਚੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀਆਂ ਦੀ ਪਛਾਣ ਪ੍ਰੀਤਮ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਪੂਹਲਾ ਅਤੇ ਗੁਰਮੀਤ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਪੂਹਲਾ ਵਜੋਂ ਹੋਈ। ਪੁਲਸ ਨੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਰਬਜੀਤ ਸਿੰਘ, ਅਮਰੀਕ ਸਿੰਘ ਹੌਲਦਾਰ, ਦਲਵਿੰਦਰ ਸਿੰਘ, ਬਚਿੱਤਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।
ਸੰਗਤ ਦਰਸ਼ਨ 'ਚ ਖਰਚ ਹੋ ਗਿਆ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪੈਸਾ
NEXT STORY