ਪੱਟੀ, (ਪਾਠਕ)- ਪੁਲਸ ਨੇ ਇਕ ਵਿਅਕਤੀ ਨੂੰ 19 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਪੱਟੀ ਦੇ ਮੁਖੀ ਰਾਜੇਸ਼ ਕੁਮਾਰ ਕੱਕੜ ਨੇ ਦੱਸਿਆ ਕਿ ਏ. ਐੱਸ. ਆਈ. ਗੁਰਬਖਸ਼ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਦੇਖਿਆ ਕਿ ਪਿੰਡ ਬੋਪਾਰਾਏ ਤੋਂ ਇਕ ਆਦਮੀ ਪੈਦਲ ਪਿੰਡ ਧਾਰੀਵਾਲ ਨੂੰ ਆ ਰਿਹਾ ਸੀ, ਜਿਸ ਨੇ ਆਪਣੇ ਹੱਥ ਵਿਚ ਲਿਫਾਫਾ ਫੜਿਆ ਹੋਇਆ ਸੀ। ਪੁਲਸ ਪਾਰਟੀ ਨੂੰ ਦੇਖ ਕੇ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਤੋਂ 18000 ਵੱਡੀਆਂ ਨਸ਼ੀਲੀਆਂ ਗੋਲੀਆਂ ਅਤੇ 1000 ਨਿੱਕੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਧਾਰੀਵਾਲ ਵਜੋਂ ਹੋਈ। ਪੁਲਸ ਵੱਲੋਂ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਮਾਣਯੋਗ ਜੱਜ ਪਰਵਿੰਦਰ ਕੌਰ ਦੀ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ ਅਤੇ ਉਸ ਪਾਸੋਂ ਪੁੱਛਗਿੱਛ ਜਾਰੀ ਹੈ।
ਸਕੂਲ ਵਿਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ
NEXT STORY