ਹਰੀਕੇ ਪੱਤਣ, (ਲਵਲੀ ਕੁਮਾਰ)- ਥਾਣਾ ਹਰੀਕੇ ਪੁਲਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੱਜ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਸ ਪਾਰਟੀ ਏ. ਐੱਸ. ਆਈ. ਪਰਮਜੀਤ ਸਿੰਘ
ਨਾਰਕੋਟਿਕ ਤਰਨਤਾਰਨ ਸਟਾਫ਼ ਨੇ 1500 ਨਸ਼ੀਲੀਆਂ ਗੋਲੀਆਂ ਸਣੇ 1 ਵਿਅਕਤੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਹਰੀਕੇ ਪਿੰਡ ਗੰਡੀਵਿੰਡ ਧੱਤਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਇਕ ਵਿਅਕਤੀ ਜੋ ਕਿ ਮੋਟਰਸਾਈਕਲ 'ਤੇ ਸਵਾਰ ਸੀ, ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਪੁੱਤਰ ਕਾਵਲ ਸਿੰਘ ਵਾਸੀ
ਬੂਹ ਵਜੋਂ ਹੋਈ ਹੈ। ਦੋਸ਼ੀ ਖਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਰਨਤਾਰਨ, (ਰਾਜੂ)-ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਧੁੰਨ ਢਾਏਵਾਲਾ ਨੂੰ ਜਾ ਰਹੇ ਸਨ ਤੇ ਜਦੋਂ ਧੁੰਨ ਢਾਏਵਾਲਾ ਨੇੜੇ ਪਹੁੰਚੇ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਰੰਗ ਸੰਤਰੀ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਅਮਰੀਕ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਡਾਲਾ ਥਾਣਾ ਲੋਪੋਕੇ ਵਜੋਂ ਹੋਈ ਹੈ, ਜਿਸ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਰਾਹੁਲ ਦੀ ਤਾਜਪੋਸ਼ੀ ਪਿੱਛੋਂ ਕਾਂਗਰਸ ਦਾ ਨਵਾਂ ਜਥੇਬੰਦਕ ਢਾਂਚਾ ਬਣੇਗਾ
NEXT STORY