ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਅਤੇ ਸਦਰ ਪੱਟੀ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪੁਲ ਸੂਆ ਦਬੁਰਜੀ ਤੋਂ ਮੁਲਜ਼ਮ ਗਗਨਦੀਪ ਸਿੰਘ ਪੁੱਤਰ ਲੇਟ ਪ੍ਰਦੀਪ ਸਿੰਘ ਵਾਸੀ ਗੋਹਲਵੜ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਚ. ਸੀ. ਨੈਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਮੁਲਜ਼ਮ ਜੈਮਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੱਤੀ ਸ਼ਮੀਰ ਕੀ ਲੋਹੁਕਾ ਨੂੰ ਅੱਡਾ ਕੈਰੋਂ ਤੋਂ ਕਾਬੂ ਕਰ ਕੇ ਉਸ ਕੋਲੋਂ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਜਾਂਚ ਅਫਸਰਾਂ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਪੂਰਥਲਾ 'ਚ ਵਿਕ ਰਹੀ ਨਾਜਾਇਜ਼ ਸ਼ਰਾਬ, ਘਾਟੇ 'ਚ ਠੇਕੇਦਾਰ
NEXT STORY