ਸੁਲਤਾਨਪੁਰ ਲੋਧੀ, (ਸੋਢੀ,ਜੋਸ਼ੀ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਔਰਤ ਸਮੇਤ 5 ਹੋਰ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਇਸ ਸੰਬੰਧੀ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਵਰਿਆਮ ਸਿੰਘ ਖਹਿਰਾ ਨੇ ਦੱਸਿਆ ਕਿ ਇੰਸਪੈਕਟਰ ਸਰਬਜੀਤ ਸਿੰਘ ਨੇ ਪੰਜਾਬ ਦੇ ਵੱਖ-ਵੱਖ ਨਸ਼ਾ ਸਮੱਗਲਰਾਂ ਨੂੰ ਨਸ਼ੀਲਾ ਪਾਊਡਰ ਸਪਲਾਈ ਕਰਦੀ ਜਸਮੀਤ ਕੌਰ ਉਰਫ ਮੰਮ ਪੁੱਤਰੀ ਬਲਵੀਰ ਸਿੰਘ ਨਿਵਾਸੀ ਪਿੰਡ ਤੋਤੀ ਨੂੰ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਤੇ ਹੋਰ ਪੁੱਛਗਿਛ ਜਾਰੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਚਾਰ ਹੋਰ ਨਸ਼ਾ ਸਮੱਗਲਰਾਂ ਨੂੰ ਵੱਖ-ਵੱਖ ਥਾਵਾਂ ਤੋਂ ਪੁਲਸ ਪਾਰਟੀਆਂ ਨੇ ਕਾਬੂ ਕੀਤਾ ਹੈ। ਜਿਨ੍ਹਾਂ 'ਚ ਵਰਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਪਿੰਡ ਲੱਖਨ ਖੋਲੇ (ਥਾਣਾ ਸੁਭਾਨਪੁਰ) ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਸੀਮਾ ਪੁੱਤਰ ਮੱਸੂ ਨਿਵਾਸੀ ਬਸਤੀ ਸੈਦਪੁਰ (ਥਾਣਾ ਤਲਵੰਡੀ ਚੌਧਰੀਆਂ) ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਫਰੀਦ ਸਰਾਏ ਨੂੰ 110 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ ਤੇ ਮਨਜੀਤ ਪੁੱਤਰ ਕਾਲਾ ਨਿਵਾਸੀ ਪਿੰਡ ਲਾਟੀਆਂਵਾਲ ਨੂੰ 105 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਏ. ਐੱਸ. ਆਈ. ਹਰਜੀਤ ਸਿੰਘ ਚੌਕੀ ਇੰਚਾਰਜ ਮੋਠਾਂਵਾਲ ਨੇ ਗ੍ਰਿਫਤਾਰ ਕੀਤਾ ਹੈ। ਸਾਰੇ ਦੋਸ਼ੀਆਂ ਖਿਲਾਫ ਵੱਖ-ਵੱਖ ਕੇਸ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਰਜ ਕੀਤੇ ਗਏ ਹਨ। ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਹੁਣ ਤਕ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਪੁਲਸ ਵੱਲੋਂ ਕਾਬੂ ਕੀਤੇ ਗਏ ਹਨ।
ਚਾਲੂ ਭੱਠੀ ਤੇ ਲਾਹਣ ਸਮੇਤ ਗ੍ਰਿਫਤਾਰ
NEXT STORY