ਰੂਪਨਗਰ, (ਵਿਜੇ)- ਸਿਟੀ ਥਾਣਾ ਪੁਲਸ ਨੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਏ. ਐੱਸ. ਆਈ. ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਐੱਸ. ਏ. ਐੱਸ. ਅਕੈਡਮੀ ਦੇ ਟੀ-ਪੁਆਇੰਟ 'ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਸ਼ੱਕ ਦੇ ਆਧਾਰ 'ਤੇ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਬੋਤਲਾਂ ਸ਼ਰਾਬ ਦੀਆਂ ਨਾਜਾਇਜ਼ ਬਰਾਮਦ ਹੋਈਆਂ। ਪੁਲਸ ਨੇ ਮੁਲਜ਼ਮ ਸੰਜੀਵ ਕੁਮਾਰ ਪੁੱਤਰ ਰਮੇਸ਼ਵਰ ਦਾਸ ਨਿਵਾਸੀ ਮੁਹੱਲਾ ਸੁੰਦਰ ਨਗਰ ਨਜ਼ਦੀਕ ਧੀਮਾਨ ਪੈਲੇਸ ਮੋਰਿੰਡਾ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਵਾਂਸ਼ਹਿਰ, (ਤ੍ਰਿਪਾਠੀ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 9 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਮੀਰਪੁਰ ਜੱਟਾਂ ਵੱਲੋਂ ਨਹਿਰ ਦੇ ਨਾਲ-ਨਾਲ ਪੈਦਲ ਆ ਰਹੇ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 9 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ। ਗ੍ਰਿਫਤਾਰ ਨੌਜਵਾਨ ਦੀ ਪਛਾਣ ਸਹਿਦੇਵ ਪੁੱਤਰ ਨਰਿੰਦਰ ਸਿੰਘ ਵਾਸੀ ਜਾਡਲਾ ਵਜੋਂ ਹੋਈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ 'ਤੇ ਦੁਬਾਰਾ ਵਿਚਾਰ ਨਹੀਂ : ਅਮਰਿੰਦਰ
NEXT STORY