ਮੋਗਾ, (ਆਜ਼ਾਦ)- ਥਾਣਾ ਫਤਿਹਗੜ੍ਹ ਪੰਜਤੂਰ ਦੇ ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਪਿੰਡ ਦੋਲੇਵਾਲਾ ਦੇ ਨਜ਼ਦੀਕ ਗਸ਼ਤ ਕਰ ਰਹੇ ਸੀ ਤਾਂ ਸ਼ੱਕ ਦੇ ਆਧਾਰ 'ਤੇ ਅਮਨਦੀਪ ਸਿੰਘ ਨਿਵਾਸੀ ਪਿੰਡ ਤਲਵੰਡੀ ਨੌਂ ਬਹਾਰ ਨੂੰ ਕਾਬੂ ਕਰ ਕੇ ਉਸ ਕੋਲੋਂ ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਜਦੋਂ ਪੁਲਸ ਪਾਰਟੀ ਸਮੇਤ ਰਜਿੰਦਰਾ ਅਸਟੇਟ ਮੋਗਾ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਪੁਲਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ, ਜਦਕਿ ਪੁਲਸ ਪਾਰਟੀ ਨੂੰ ਦੇਖ ਕੇ ਸਮੱਗਲਰ ਛਿੰਦਾ ਸਿੰਘ ਨਿਵਾਸੀ ਏਕਤਾ ਨਗਰ ਭੱਜਣ 'ਚ ਸਫਲ ਹੋ ਗਿਆ। ਪੁਲਸ ਨੇ ਉਕਤ ਦੋਵਾਂ ਸਮੱਗਲਰਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁੱਟ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ ਤੇ ਜੁਰਮਾਨਾ
NEXT STORY