ਬਟਾਲਾ, (ਬੇਰੀ)- ਅੱਜ ਚੌਕੀ ਮੱਲਿਆਂਵਾਲ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਅਤੇ ਭੱਠੀ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਲਜੀਤ ਸਿੰਘ ਪੱਡਾ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਪੰਜਾਬ ਨਸ਼ਾ ਮੁਕਤ ਮੁਹਿੰਮ ਤਹਿਤ ਅੱਜ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਦੀਪਕ ਰਾਏ ਦੀ ਅਗਵਾਈ 'ਚ ਅੱਜ ਉਨ੍ਹਾਂ ਪੁਲਸ ਪਾਰਟੀ ਸਮੇਤ ਪਿੰਡ ਕਠਿਆਲਾ ਵਿਖੇ ਇਕ ਘਰ ਵਿਚ ਛਾਪੇਮਾਰੀ ਦੌਰਾਨ ਸ਼ਰਾਬ ਵੇਚਣ ਦਾ ਧੰਧਾ ਕਰਨ ਵਾਲੇ ਵਿਅਕਤੀ ਨੂੰ ਸ਼ਰਾਬ ਦੀ ਚਾਲੂ ਭੱਠੀ ਸਣੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਗੁਰਦੀਪ ਸਿੰਘ ਉਰਫ ਬਿੱਟਾ ਪੁੱਤਰ ਸੁਲੱਖਣ ਸਿੰਘ ਵਾਸੀ ਕਠਿਆਲਾ ਵਜੋਂ ਹੋਈ ਹੈ। ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੇ ਵਿਰੁੱਧ ਪੁਲਸ ਚੌਕੀ ਮਲਿਆਂਵਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪੰਜਾਬ 'ਚ ਕੈਮੀਕਲ ਨਾਲ ਪੱਕੀਆਂ ਸਬਜ਼ੀਆਂ ਤੇ ਫਲਾਂ ਨੇ ਪੰਜਾਬੀਆਂ ਨੂੰ ਕੀਤਾ ਰੋਗੀ
NEXT STORY