ਮੋਗਾ, (ਆਜ਼ਾਦ)- ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਮਹਿਲਾ ਤਸਕਰ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਮਰਜੀਤ ਕੌਰ ਉਰਫ ਜੀਤੀ ਭੂਆ ਨਿਵਾਸੀ ਗਰੀਨ ਫੀਲਡ ਕਾਲੋਨੀ ਮੋਗਾ ਦੇ ਛਾਪਾਮਾਰੀ ਕਰ ਕੇ ਉਸ ਨੂੰ ਕਾਬੂ ਕਰ ਲਿਆ। ਉਸ ਤੋਂ 200 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਉਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ 'ਚ ਭੇਜਣ ਦਾ ਆਦੇਸ਼ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਬੀਰ ਸਿੰਘ ਨੇ ਮਹਿਲਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੀ. ਡੀ. ਪੀ. ਓ. ਦਫਤਰ 'ਚ ਬਣਿਆ ਪਾਰਕ ਵਿਵਾਦਾਂ ਦੇ ਘੇਰੇ 'ਚ
NEXT STORY