ਬਟਾਲਾ, (ਬੇਰੀ)- ਥਾਣਾ ਸਦਰ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਹਰਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਸਰੂਪਵਾਲੀ ਤੋਂ ਬੀਤੀ ਰਾਤ ਧਰਮਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੈਕਸਾਈਡ ਗਿੱਲ ਪੈਲੇਸ, ਅਲੀਵਾਲ ਰੋਡ, ਬਟਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 102 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਸ ਅਨੁਸਾਰ ਉਸ ਨੂੰ ਗ੍ਰਿਫਤਾਰ ਕਰਨ ਦੇ ਬਾਅਦ ਥਾਣਾ ਸਦਰ 'ਚ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY