ਜਲੰਧਰ, (ਪ੍ਰੀਤ)— ਸੀ. ਆਈ. ਏ. ਸਟਾਫ ਦਿਹਾਤੀ ਪੁਲਸ ਨੇ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਅਮਿਤ ਰਾਏ ਵਾਸੀ ਬਸਤੀ ਦਾਨਿਸ਼ਮੰਦਾਂ ਤੇ ਜੀਤ ਲਾਲ ਵਾਸੀ ਸ਼ਿਵਾ ਨਗਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਸੀ. ਆਈ. ਏ. ਸਟਾਫ ਦੀ ਟੀਮ ਨੇ ਪਿੰਡ ਕੰਗਨੀਵਾਲ ਦੇ ਨੇੜੇ ਨਾਕਾਬੰਦੀ ਦੌਰਾਨ ਕਾਰ ਸਵਾਰ ਸਮੱਗਲਰਾਂ ਨੂੰ ਕਾਬੂ ਕੀਤਾ। ਮੁਲਜ਼ਮ ਕਪੂਰਥਲਾ ਇਲਾਕੇ ਤੋਂ ਨਾਜਾਇਜ਼ ਸ਼ਰਾਬ ਲਿਆ ਕੇ ਇਥੇ ਸਪਲਾਈ ਕਰਦੇ ਸਨ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ।
ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ
NEXT STORY