ਪਠਾਨਕੋਟ, (ਸ਼ਾਰਦਾ)- ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਸੀ. ਆਈ. ਏ. ਸਟਾਫ਼ ਨੇ ਇਕ ਨਸ਼ੇ ਦੇ ਸੌਦਾਗਰ ਨੂੰ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਮੁਖੀ ਹਰਕ੍ਰਿਸ਼ਨ ਨੇ ਦੱਸਿਆ ਕਿ ਏ. ਐੱਸ. ਆਈ. ਕਿਸ਼ੋਰੀ ਲਾਲ ਨੇ ਡਲਹੌਜ਼ੀ ਰੋਡ 'ਤੇ ਸਥਿਤ ਸਿੰਬਲ ਚੌਕ ਦੇ ਕੋਲ ਨਾਕਾ ਲਾਇਆ ਹੋਇਆ ਸੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜੂ ਪੁੱਤਰ ਦੇਸ ਰਾਜ ਵਾਸੀ ਪਿੰਡ ਹਰਿਆਲ ਨਸ਼ੀਲਾ ਪਦਾਰਥ ਲੈ ਕੇ ਆ ਰਿਹਾ ਹੈ, ਜਿਸ 'ਤੇ ਉਨ੍ਹਾਂ ਵੱਲੋਂ ਜਦੋਂ ਉਕਤ ਮੁਲਜ਼ਮ ਨੂੰ ਆਉਂਦਿਆਂ ਦੇਖਿਆ ਤਾਂ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਗ੍ਰਾਮ ਚਰਸ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਠੇਕਾ ਮੁਲਾਜ਼ਮਾਂ ਵੱਲੋਂ ਪਾਵਰਕਾਮ ਖਿਲਾਫ ਧਰਨਾ
NEXT STORY