ਧੂਰੀ, (ਸੰਜੀਵ ਜੈਨ)- ਪੁਲਸ ਨੇ ਇਲਾਕੇ 'ਚ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਦਵਾਈਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਸ ਚੌਕੀ ਰਣੀਕੇ ਦੇ ਇੰਚਾਰਜ ਹੀਰਾ ਸਿੰਘ ਨੇ ਗਸ਼ਤ ਦੌਰਾਨ ਲਿਆਕਤ ਅਲੀ ਉਰਫ ਪੱਪੂ ਪੁੱਤਰ ਸ਼ਫੀ ਮੁਹੰਮਦ ਵਾਸੀ ਮਹਿਮੂਦਪੁਰ (ਦੁਗਨੀ) ਨੂੰ 320 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਤੋਂ ਇਲਾਵਾ ਥਾਣਾ ਸਿਟੀ ਧੂਰੀ ਵਿਖੇ ਤਾਇਨਾਤ ਹੌਲਦਾਰ ਗੁਰਦੀਪ ਸਿੰਘ ਨੇ ਮੁਕੇਸ਼ ਕੁਮਾਰ ਪੁੱਤਰ ਦਰੀਆ ਰਾਮ ਅਤੇ ਰਿੰਕੂ ਪੁੱਤਰ ਰਾਮ ਕੁਮਾਰ ਵਾਸੀ ਧੂਰੀ ਨੂੰ ਮੋਟਰਸਾਈਕਲ 'ਤੇ 24 ਬੋਤਲਾਂ ਨਾਜਾਇਜ਼ ਸ਼ਰਾਬ ਠੇਕਾ ਦੇਸੀ ਲਿਜਾਂਦੇ ਕਾਬੂ ਕੀਤਾ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਭਵਾਨੀਗੜ੍ਹ, (ਵਿਕਾਸ, ਅੱਤਰੀ)— ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਮੁਨਸ਼ੀਵਾਲਾ ਨੇੜੇ ਅਜੈਬ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਭਵਾਨੀਗੜ੍ਹ ਨੂੰ 1 ਕਿਲੋ ਭੁੱਕੀ ਸਣੇ ਕਾਬੂ ਕੀਤਾ।
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਹੌਲਦਾਰ ਦਰਸ਼ਨ ਕੁਮਾਰ ਨੇ ਹਰਦੀਪ ਸਿੰਘ ਉਰਫ ਬੌਨਾ ਪੁੱਤਰ ਜਰਨੈਲ ਸਿੰਘ ਉਰਫ ਭੂਰਾ ਵਾਸੀ ਗੁੱਜਰਾਂ ਥਾਣਾ ਦਿੜ੍ਹਬਾ ਤੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕਰ ਕੇ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕੀਤਾ ਹੈ।
ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਇਕ ਵਿਅਕਤੀ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਮੁਲਜ਼ਮ ਦੀ ਪਛਾਣ ਹਾਕਮ ਸਿੰਘ ਪੁੱਤਰ ਗੁਰਦੇਵ ਵਾਸੀ ਘਾਸੀਵਾਲਾ ਵਜੋਂ ਹੋਈ, ਜਿਸ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ। ਥਾਣਾ ਮੂਨਕ ਦੇ ਹੌਲਦਾਰ ਰਾਹੁਲ ਕੁਮਾਰ ਨੇ ਜਗਸੀਰ ਸਿੰਘ ਗੁਠਲੀ ਪੁੱਤਰ ਜੇਠੂ ਰਾਮ ਵਾਸੀ ਵਾਰਡ ਨੰ. 9 ਮੂਨਕ ਨੂੰ ਕਾਬੂ ਕਰ ਕੇ ਉਸ ਕੋਲੋਂ 84 ਬੋਤਲਾਂ ਠੇਕਾ ਸ਼ਰਾਬ ਦੇਸੀ ਦੀਆਂ ਬਰਾਮਦ ਕੀਤੀਆਂ।
ਨੂੰਹ ਦੀ ਕੁੱਟਮਾਰ ਕਰ ਕੇ ਘਰੋਂ ਕੱਢਣ ਵਾਲੇ ਸਹੁਰਿਆਂ ਵਿਰੁੱਧ ਕੇਸ ਦਰਜ
NEXT STORY