ਤਰਨਤਾਰਨ, (ਰਾਜੂ)- ਵੱਖ-ਵੱਖ ਥਾਵਾਂ ਤੋਂ ਚੋਰੀ ਦੇ ਮੋਟਰਸਾਈਕਲਾਂ ਸਣੇ 2 ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਨਾਹਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਕਿਲਾ ਮੁਹੱਲਾ ਫਤਿਆਬਾਦ ਮੋਟਰਸਾਈਕਲ ਚੋਰੀ ਕਰ ਕੇ ਵੇਚਦਾ ਹੈ ਤੇ ਅੱਜ ਵੀ ਇਕ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਫਤਿਆਬਾਦ ਤੋਂ ਇੱਟਾਂ ਵਾਲੇ ਰਸਤੇ ਪਿੰਡ ਖਾਨ ਰਜ਼ਾਦਾ ਸਾਈਡ ਵੱਲ ਨੂੰ ਆ ਰਿਹਾ ਹੈ। ਪੁਲਸ ਨੇ ਇਸ ਸੂਚਨਾ ਦੇ ਆਧਾਰ 'ਤੇ ਪੁਲ ਨਹਿਰ ਖਾਨਾ ਰਜ਼ਾਦਾ 'ਤੇ ਨਾਕਾਬੰਦੀ ਕਰ ਕੇ ਨਾਹਰ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰ ਲਿਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਰੀਕੇ ਪੱਤਣ, (ਲਵਲੀ)-ਇਸੇ ਤਰ੍ਹਾਂ ਥਾਣਾ ਹਰੀਕੇ ਦੀ ਪੁਲਸ ਨੇ ਚੋਰੀ ਦੇ 2 ਮੋਟਰਸਾਈਕਲਾਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਨਿਸ਼ਾਨ ਸਿੰਘ ਵਾਸੀ ਬੂਹ ਨੂੰ ਦੌਰਾਨੇ ਗਸ਼ਤ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਕਾਬੂ ਕਰ ਲਿਆ। ਉਕਤ ਵਿਅਕਤੀ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮ ੁਖਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਜਾਇਜ਼ ਇਸ਼ਤਿਹਾਰਾਂ ਦੇ ਚਲਾਨ ਕਰਨ 'ਚ ਪਿਛਲੇ ਸਾਲ ਤੋਂ ਵੀ ਪਛੜਿਆ ਨਗਰ ਨਿਗਮ
NEXT STORY