ਅੰਮ੍ਰਿਤਸਰ (ਗੁਰਿੰਦਰ ਸਾਗਰ) : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਦਾ ਇਕ ਵਿਵਾਦਿਤ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਨੇ ਪੰਜਾਬੀਆਂ ਨੂੰ ਬੇਫਕੂਫ਼ ਕੌਮ ਕਰਾਰ ਦਿੱਤਾ ਹੈ। ਦਰਅਸਲ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਹੁਣ ਆਰਾਮਪਸੰਦ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਹਿਰ ਦੇ ਪਾਣੀ ਦੀ ਹੁਣ ਕਿਸਾਨ ਮੰਗ ਨਹੀਂ ਕਰਦੇ, ਜਿਸ ਕਰਕੇ ਨਹਿਰ ਡਿਪਾਰਟਮੈਂਟ ਵਾਲੇ ਨਹਿਰ ਦਾ ਪਾਣੀ ਨਹੀਂ ਭੇਜਦੇ। ਪਹਿਲਾਂ ਲੋਕ ਪਾਣੀ ਪਿੱਛੇ ਲੜਦੇ ਹੁੰਦੇ ਸਨ। ਉਨ੍ਹਾਂ ਕਿਹਾ ਫ੍ਰੀ ਬਿਜਲੀ ਨੇ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਜਿਮੀਂਦਾਰਾਂ ਨੂੰ ਅਰਾਮਪ੍ਰਸਤ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਕਿਸਾਨ ਇਹ ਚਾਹੁੰਦੇ ਹਨ ਕਿ ਇਕ ਸਵਿੱਚ ਛੱਡੋ ਅਤੇ ਮੋਟਰ ਰਾਹੀਂ ਪਾਣੀ ਉਨ੍ਹਾਂ ਦੇ ਕੋਲ ਆ ਜਾਵੇ। ਨਹਿਰੀ ਪਾਣੀ ਨੂੰ ਖੇਤਾਂ ਵਿਚ ਲਗਾਉਣ ਲਈ ਮਿਹਨਤ ਕਰਨੀ ਪੈਂਦੀ ਹੈ ਨੱਕੇ ਮੋੜਨੇ ਪੈਂਦੇ ਹਨ। ਜਦਕਿ ਹੁਣ ਆਟੋਮੈਟਿਕ ਸਵਿੱਚ ਲੱਗੇ ਹਨ, ਬਤੀ ਜਾਂਦੀ ਹੈ ਤਾਂ ਆਪਣੇ ਆਪ ਬੰਦ ਹੋ ਜਾਂਦੇ ਹਨ ਅਤੇ ਜਦੋਂ ਆਉਂਦੀ ਹੈ ਚਾਲੂ ਹੋ ਜਾਂਦੇ ਹਨ।
ਬਾਅਦ ਵਿਚ ਮੰਗੀ ਮੁਆਫ਼ੀ
ਕੈਬਨਿਟ ਮੰਤਰੀ ਨੇ ਬਾਅਦ ਵਿਚ ਆਪਣੇ ਵਲੋਂ ਦਿੱਤੇ ਇਸ ਵਿਵਾਦਤ ਬਿਆਨ ’ਤੇ ਮੁਆਫੀ ਵੀ ਮੰਗ ਲਈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਦੋਵੇਂ ਹੱਥ ਜੋੜ ਕੇ ਪੰਜਾਬੀਆਂ ਤੋਂ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਇਹ ਵੀ ਪੜ੍ਹੋ : ਬੀ. ਐੱਸ. ਐੱਫ. ਦੇ ਜਵਾਨ ਦੀ ਕਰਤੂਤ, ਅਫਸਰ ਨਾਲ ਬਣਾਓ ਸੰਬੰਧ ਨਹੀਂ ਤਾਂ ਫਸਾਵਾਂਗੇ ਦੇਸ਼ ਧ੍ਰੋਹ ਦੇ ਕੇਸ ’ਚ
ਇਸ ਦੇ ਨਾਲ ਹੀ ਮੰਤਰੀ ਨਿੱਜਰ ਨੇ ਜ਼ਮੀਨੀ ਪਾਣੀ ਬਚਾਉਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਰੇਗਿਸਤਾਨ ਬਣ ਰਿਹਾ ਹੈ, ਜਿਸ ਤੋਂ ਸੰਭਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਲਈ ਵੀ ਵੱਡੇ ਕਦਮ ਚੁੱਕੇ ਹਨ। ਸਾਰੇ ਭਾਰਤ ਵਿਚ ਗੰਨੇ ਦਾ ਮੁੱਲ ਪੰਜਾਬ ਵਿਚ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ : ਲਾਰੈਂਸ ਦੇ ਕਰੀਬੀ ਰਵੀ ਰਾਜਗੜ੍ਹ ਨੇ 2010 ’ਚ ਰੱਖਿਆ ਸੀ ਅਪਰਾਧ ਦੀ ਦੁਨੀਆਂ ’ਚ ਕਦਮ, ਇੰਝ ਬਣਿਆ ਵੱਡਾ ਗੈਂਗਸਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸਰਹੱਦ ਪਾਰ: ਪਤਨੀ ਤੇ 3 ਧੀਆਂ ਦਾ ਕੀਤਾ ਬਰੇਹਿਮੀ ਨਾਲ ਕਤਲ, ਫਿਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
NEXT STORY