ਜਲੰਧਰ (ਸੋਨੂੰ)- ਜਲੰਧਰ ਦੇ ਡੀ. ਏ. ਵੀ. ਕਾਲਜ 'ਚ ਪੰਜਾਬੀ ਗਾਇਕ ਨਿੱਝਰ ਉਰਫ਼ ਹਰਿੰਦਰ ਪਾਲ ਸਿੰਘ ਦੇ ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਮਾਮਲਾ ਗਰਮਾ ਗਿਆ। ਦਰਅਸਲ ਕਾਲਜ 'ਚ ਗਾਣੇ ਦੀ ਸ਼ੂਟਿੰਗ ਹੋਈ ਹੈ ਅਤੇ ਉਸ 'ਚ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪ੍ਰੋਫ਼ੈਸਰ ਐੱਮ. ਪੀ. ਸਿੰਘ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਮੈਨੇਜਮੈਂਟ ਕਮੇਟੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ- ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ

ਪ੍ਰੋਫ਼ੈਸਰ ਐੱਮ. ਪੀ. ਸਿੰਘ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਗੰਨ ਕਲਚਰ ਦੇ ਖ਼ਿਲਾਫ਼ ਲੜਾਈ ਲੜ ਰਹੇ ਹਨ। ਅਜਿਹੇ 'ਚ ਸ਼ਹਿਰ ਦੇ ਸਿੱਖਿਅਤ ਅਦਾਰੇ ਡੀ. ਏ. ਵੀ. ਕਾਲਜ 'ਚ ਪੰਜਾਬੀ ਗਾਇਕ ਵੱਲੋਂ ਐਲਬਮ ਨੂੰ ਲੈ ਕੇ ਸ਼ੂਟਿੰਗ ਕੀਤੀ ਗਈ। ਇਸ ਦੌਰਾਨ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀ. ਏ. ਵੀ. ਕਾਲਜ ਤੋਂ ਪੜ੍ਹ ਕੇ ਕਈ ਚੰਗੇ ਗਾਇਕ ਅਤੇ ਅਫ਼ਸਰ ਬਣੇ ਹਨ। ਅਜਿਹੇ 'ਚ ਉਸੇ ਕਾਲਜ ਦੇ ਬਲਾਕ 'ਚ ਗਾਇਕ ਐਲਬਮ ਦੀ ਸ਼ੂਟਿੰਗ ਕਰਦੇ ਹੋਏ ਗੰਨ ਕਲਚਰ ਨੂੰ ਪ੍ਰਮੋਟ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਦਾ ਮਨ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਗੈਂਗਸਟਰ ਨੂੰ ਖ਼ਤਮ ਕਰਨ 'ਤੇ ਜ਼ੋਰ ਲਗਾ ਰਹੀ ਹੈ ਅਤੇ ਪੁਲਸ ਤੇ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਅਜਿਹੇ 'ਚ ਕਾਲਜ ਦੇ ਅੰਦਰ ਬੱਚਿਆਂ ਦੇ ਵਿਚਕਾਰ ਸ਼ੂਟਿੰਗ ਹੋ ਰਹੀ ਹੈ, ਜਿਸ 'ਚ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਪ੍ਰੋਫ਼ੈਸਰ ਨਾਲ ਗੱਲ ਹੋਈ। ਐੱਮ. ਪੀ. ਸਿੰਘ ਦਾ ਦੋਸ਼ ਹੈ ਕਿ ਕਾਲਜ ਦੇ ਪ੍ਰੋਫ਼ੈਸਰ ਨੇ ਉਨ੍ਹਾਂ ਨੂੰ ਕਿਹਾ ਕਿ 6 ਮਹੀਨੇ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ ਅਤੇ ਸ਼ੂਟਿੰਗ ਕਰਨ ਲਈ ਕਾਲਜ ਨੂੰ ਪੈਸੇ ਮਿਲ ਰਹੇ ਹਨ। ਐੱਮ. ਪੀ. ਸਿੰਘ ਨੇ ਕਿਹਾ ਕਿ ਜੇਕਰ ਸੰਸਥਾ ਨੂੰ ਕਾਲਜ 'ਚ ਸ਼ੂਟਿੰਗ ਕਰਨ ਦੇ ਪੈਸੇ ਮਿਲ ਰਹੇ ਹਨ ਤਾਂ ਉਹ ਕਿਥੇ ਜਾ ਰਹੇ ਹਨ, ਇਹ ਜਾਂਚ ਦਾ ਵਿਸ਼ਾ ਹੈ। ਅਜਿਹੇ 'ਚ ਉਨ੍ਹਾਂ ਨੇ ਡੀ. ਏ. ਵੀ. ਦੀ ਮੈਨੇਜਮੈਂਟ ਨੂੰ ਪੱਤਰ ਲਿਖ ਕੇ ਦਿੱਲੀ 'ਚ ਭੇਜਿਆ ਹੈ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਨੂੰ ਲੈ ਕੇ ਜਾਂਚ ਦੇ ਵਿਸ਼ੇ 'ਤੇ ਕਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਇਸੇ ਦੇ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਵੀ ਪੱਤਰ ਲਿਖ ਕੇ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ੂਟਿੰਗ ਦੌਰਾਨ ਗੋਲ਼ੀ ਚੱਲ ਜਾਵੇ ਤਾਂ ਕੌਣ ਜ਼ਿੰਮੇਵਾਰ ਹੈ। ਐੱਮ. ਪੀ. ਸਿੰਘ ਨੇ ਕਿਹਾ ਕਿ ਹਾਈਕੋਰਟ ਵੀ ਗੰਨ ਕਲਚਰ ਨੂੰ ਲੈ ਕੇ ਕਾਫ਼ੀ ਸਖ਼ਤ ਹੈ। ਅਜਿਹੇ 'ਚ ਉਨ੍ਹਾਂ ਕਿਹਾ ਕਿ ਜੋ ਵੀ ਇਸ 'ਤੇ ਦੋਸ਼ੀ ਪਾਇਆ ਜਾਂਦਾ ਹੈ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਗਾਇਕਾਂ ਨੂੰ ਵੀ ਚੰਗੇ ਗਾਣੇ ਗਾਉਣ ਨੂੰ ਲੈ ਕੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੀ ਗੰਨ ਕਲਚਰ ਨੂੰ ਪ੍ਰਮੋਟ ਕਰਨ 'ਤੇ ਸਖਤ ਕਾਰਵਾਈ ਦੇ ਆਦੇਸ਼ ਦਿੱਤੇ ਹੋਏ ਨੇ। ਐੱਮ. ਪੀ. ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਲਿਖਤੀ 'ਚ ਦੇ ਦਿੱਤੀ ਗਈ ਹੈ ਪਰ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਚਿੱਟੇ ਸਮੇਤ ਦੋ ਨੌਜਵਾਨ ਕਾਬੂ
NEXT STORY