ਤਲਵੰਡੀ ਸਾਬੋ (ਮਨੀਸ਼ ਗਰਗ)-ਸੂਬੇ ਦੇ ਸਰਹੱਦੀ ਖੇਤਰਾਂ ’ਚ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ‘ਘਰਿ ਘਰਿ ਅੰਦਰਿ ਧਰਮਸਾਲ’ ਮੁਹਿੰਮ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਲਾਘਾ ਕੀਤੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸੰਗਤਾਂ ਨੂੰ ਇਸ ਮੁਹਿੰਮ ’ਚ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ ਧਰਮ ਪਰਿਵਰਤਨ ਦੀ ਵੱਡੀ ਮੁਸ਼ਕਿਲ ਦਾ ਹੱਲ ਕਰ ਸਕੀਏ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਪੰਜਾਬ ਦੇ ਸਰਹੱਦੀ ਇਲਾਕਿਆਂ ’ਚ ਈਸਾਈ ਮਿਸ਼ਨਰੀਆਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਲਾਲਚ ਜਾਂ ਗੁੰਮਰਾਹ ਕਰ ਕੇ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਬਹੁਤ ਸਾਰੀਆਂ ਰਿਪੋਰਟਾਂ ਵੀ ਸਾਡੇ ਕੋਲ ਪੁੱਜ ਰਹੀਆਂ ਹਨ।
ਸਿੰਘ ਸਾਹਿਬ ਨੇ ਕਿਹਾ ਕਿ ਕੋਝੇ ਢੰਗ ਨਾਲ ਇਹ ਇਕ ਤਰ੍ਹਾਂ ਦਾ ਸਿੱਖ ਧਰਮ ’ਤੇ ਹਮਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਲਚ ਜਾਂ ਦਬਾਅ ਨਾਲ ਕਿਸੇ ਦਾ ਧਰਮ ਪਰਿਵਰਤਨ ਕਰਵਾਉਣਾ ਠੀਕ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਧਰਮ ਪਰਿਵਰਤਨ ਨੂੰ ਰੋਕਣ ਲਈ ‘ਘਰਿ ਘਰਿ ਅੰਦਰਿ ਧਰਮਸਾਲ’ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਸਿੰਘ ਸੰਗਤਾਂ ਨੂੰ ਇਸ ਮੁਹਿੰਮ ’ਚ ਸਹਿਯੋਗ ਦੇ ਕੇ ਇਸ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੇ ‘ਜ਼ਮੀਨ ਪ੍ਰਾਪਤੀ ਸੰਘਰਸ਼’ ਕਮੇਟੀ ਦੇ ਵਰਕਰਾਂ ਦੀ ਪੁਲਸ ਨਾਲ ਝੜਪ
NEXT STORY