ਕਪੂਰਥਲਾ (ਮਹਾਜਨ/ਭੂਸ਼ਣ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਅਧਿਕਾਰੀਆਂ ਨੂੰ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਥੇ ਇਕ ਹਵਾਲਾਤੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮੁਲਜ਼ਮ ਨਸ਼ੇ ਦੇ ਮਾਮਲੇ ਵਿਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਸੀ। ਜਾਣਕਾਰੀ ਅਨੁਸਾਰ ਮਾਡਰਨ ਜੇਲ੍ਹ ਸਟਾਫ਼ ਨੇ ਇਕ ਹਵਾਲਾਤੀ ਸਰਬਜੀਤ ਸਿੰਘ ਸਾਬਾ ਪੁੱਤਰ ਦਲਬੀਰ ਸਿੰਘ ਵਾਸੀ ਜੰਡਿਆਲਾ ਗੁਰੂ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋਕਿ ਐੱਨ. ਡੀ. ਪੀ. ਐੱਸ. ਦਾ ਮੁਲਜ਼ਮ ਹੈ।
ਇਸ ਮਾਮਲੇ ਵਿਚ ਉਹ ਲਗਭਗ ਇਕ ਸਾਲ ਤੋਂ ਕੇਂਦਰੀ ਜੇਲ੍ਹ ਵਿਚ ਬੰਦ ਹੈ ਅਤੇ ਬੀਤੇ ਦਿਨ ਜਦੋਂ ਉਸ ਦੀ ਸਿਹਤ ਵਿਗੜ ਗਈ ਤਾਂ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਹਵਾਲਾਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਿਆ ਗਿਆ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦਾ ਚਾਅ! ਫੇਸਬੁੱਕ 'ਤੇ ਇਸ਼ਤਿਹਾਰ ਵੇਖ ਮੋਹਾਲੀ ਪੁੱਜਾ ਨੌਜਵਾਨ, ਫਿਰ ਹੋਇਆ ਉਹ ਜੋ ਸੋਚਿਆ ਨਾ ਸੀ
ਦੂਜੇ ਪਾਸੇ ਮ੍ਰਿਤਕ ਹਵਾਲਾਤੀ ਦੀ ਪਤਨੀ ਪੂਜਾ, ਮਾਂ ਬੇਅੰਤ ਕੌਰ ਅਤੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਪੁਲਸ ਨੇ ਸਰਬਜੀਤ ਸਿੰਘ ਸਾਬਾ ਵਿਰੁੱਧ ਝੂਠਾ ਕੇਸ ਦਰਜ ਕਰਕੇ ਉਸ ਦਾ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਉਸ ਦਾ ਹੱਥ ਵੀ ਤੋੜ ਦਿੱਤਾ ਗਿਆ ਸੀ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸ ਨੇ ਉਸ ਰਾਤ ਆਪਣੇ ਪਤੀ ਨਾਲ ਮੋਬਾਇਲ ਫੋਨ ’ਤੇ ਗੱਲ ਕੀਤੀ ਸੀ ਅਤੇ ਕਥਿਤ ਤੌਰ ’ਤੇ ਜੇਲ੍ਹ ਵਿਚ ਉਸ ਨੂੰ ਧਮਕਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਕ੍ਰਿਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ’ਚ ਸਿੱਖ ਨੌਜਵਾਨਾਂ ਨਾਲ ਚੱਲ ਰਹੇ ਘਟਨਾਕ੍ਰਮ 'ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
NEXT STORY