ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਜਲਦ ਹੀ ਪੰਜਾਬ ਦੀਆਂ ਮੁੱਢਲੀਆਂ ਖੇਤੀ ਸਹਿਕਾਰੀ ਸਭਾਵਾਂ ਵਿਚ 'ਸਹਿਕਾਰੀ ਪੇਂਡੂ ਸਟੋਰਾਂ' ਖੁੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਗਿੱਦੜਬਾਹਾ ਦੇ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟੋਰ ਖੁੱਲਣ ਨਾਲ ਕਿਸਾਨਾਂ ਸਮੇਤ ਪਿੰਡਾਂ ਦੇ ਲੋਕਾਂ ਨੂੰ ਰਿਆਇਤੀ ਦਰਾਂ ਤੇ ਰੋਜਮਰਾ ਦਾ ਸਮਾਨ ਮਿਲੇਗਾ। ਇਸ ਨਾਲ ਸਹਿਕਾਰੀ ਸਭਾਵਾਂ ਦੀ ਆਮਦਨ ਵਿਚ ਵਾਧਾ ਹੋਵੇਗਾ।
ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਸੂਬਾ ਸਰਕਾਰ ਸਹਿਕਾਰੀ ਸਭਾਵਾਂ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਮਜਬੂਤ ਕਰਨਾ ਚਾਹੁੰਦੀ ਹੈ।ਇੰਨਾਂ ਸਹਿਕਾਰੀ ਸਭਾਵਾਂ 'ਚ ਖੁੱਲਣ ਵਾਲੇ 'ਸਹਿਕਾਰੀ ਪੇਂਡੂ ਸਟੋਰਾਂ' ਤੋਂ ਰੋਜ਼ਾਨਾ ਆਮ ਵਰਤੋਂ 'ਚ ਆਉਣ ਵਾਲੇ ਲੋੜੀਂਦੇ ਸਮਾਨ ਸਮੇਤ ਇਲੈਕਟ੍ਰਾਨਿਕ ਵਸਤਾਂ ਆਦਿ ਕਿਸਾਨਾਂ ਨੂੰ ਮਿਲ ਸਕਣਗੀਆਂ।
ਵਿਧਾਇਕ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਖੇਤੀ ਸਹਿਕਾਰੀ ਸਭਾਵਾਂ ਦੀ ਮਾਲੀ ਹਾਲਤ ਸੁਧਾਰ ਕੇ ਇੰਨਾਂ ਦੀਆਂ ਵਪਾਰਕ ਗਤੀਵਿਧੀਆਂ ਵਧਾਉਣ ਅਤੇ ਮੈਂਬਰ ਕਿਸਾਨਾਂ ਨੂੰ ਸਸਤੀਆਂ ਅਤੇ ਵਧੀਆਂ ਸੇਵਾਵਾਂ ਉਨਾਂ ਦੇ ਘਰਾਂ ਦੇ ਨੇੜੇ ਦੇਣਾ ਹੈ। ਉਨਾਂ ਦੱਸਿਆ ਕਿ ਇਸ ਵੇਲੇ ਰਾਜ ਦੀਆਂ ਕੁੱਲ 3,537 ਸਹਿਕਾਰੀ ਸਭਾਵਾਂ ਹਨ। ਅਪ੍ਰੈਲ ਮਹੀਨੇ ਤੋਂ ਇਸ ਤਰਾਂ ਦੇ ਸਟੋਰ ਖੁੱਲਣੇ ਸ਼ੁਰੂ ਹੋ ਜਾਣਗੇ। ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਸਟੋਰ ਪੜਾਅ ਵਾਰ ਚਾਲੂ ਕੀਤੇ ਜਾਣਗੇ ਅਤੇ ਚੱਲ ਰਹੀਆਂ ਸਭਾਵਾਂ 'ਚ ਪਏ ਮੌਜੂਦਾ ਖੇਤੀ ਸੰਦਾਂ ਤੋਂ ਇਲਾਵਾ ਹੋਰ ਆਧੁਨਿਕ ਖੇਤੀ ਸੰਦ ਖਰੀਦਣ ਦੀ ਖੁੱਲ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਸਹਿਕਾਰੀ ਵਿਭਾਗ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਜਾਵੇਗੀ ਜਿਸ ਉਪਰ ਰਾਜ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ 'ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਲੁਧਿਆਣਾ : ਗੁਰਦੁਆਰੇ 'ਚ 'ਗੁਟਕਾ ਸਾਹਿਬ' ਦੀ ਬੇਅਦਬੀ, ਨੌਜਵਾਨ ਹਿਰਾਸਤ 'ਚ
NEXT STORY