ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਆਮ ਆਦਮੀ ਪਾਰਟੀ ਦੇ ਸੀ.ਐੱਮ. ਚਿਹਰਾ ਅਤੇ ਵਿਧਾਨ ਸਭਾ ਹਲਕਾ ਧੂਰੀ ਤੋਂ ‘ਆਪ’ ਦੇ ਉਮੀਦਵਾਰ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਤੇ ਪੰਜਾਬ ਪ੍ਰਧਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕੋਆਪਰੇਟਿਵ ਸੁਸਾਇਟੀਆਂ ਨੂੰ ਮੁੜ ਤੋਂ ਜਿਊਂਦਿਆਂ ਕੀਤਾ ਜਾਵੇਗਾ ਅਤੇ ਖੇਤੀਬਾੜੀ ਦੇ ਧੰਦੇ ਨੂੰ ਲਾਹੇਵੰਦ ਬਣਾਇਆ ਜਾਵੇਗਾ। ਮਾਨ ਨੇ ਕਿਹਾ ਕਿ ਕਿਸਾਨ ਨੂੰ ਫਸਲ ਬੀਜਣ ਤੋਂ ਲੈ ਕੇ ਵੱਢਣ ਤਕ ਹਰ ਚੀਜ਼ ਮੁੱਲ ਖ਼ਰੀਦਣੀ ਜਾਂ ਉਧਾਰ ਵਿਆਜ ’ਤੇ ਖ਼ਰੀਦਣੀ ਪੈਂਦੀ ਹੈ ਪਰ ਕਿਸਾਨ ਨੂੰ ਉਸਦੀ ਫਸਲ ਦੇ ਪੈਸੇ ਲੈਣ ਲਈ ਧਰਨੇ ਲਗਾਉਣੇ ਪੈਂਦੇ ਹਨ। ਗੰਨੇ ਦੇ ਪੈਸੇ ਲੈਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ’ਤੇ ਚੱਲ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਗੰਨੇ ਦੀ ਫਸਲ ਦੇ ਪੈਸੇ ਨਹੀਂ ਮਿਲੇ। ਮਾਨ ਨੇ ਕਿਹਾ ਕਿ ਪੰਜਾਬ ਅੰਦਰ ‘ਆਪ’ ਦੀ ਸਰਕਾਰ ਆਉਣ ’ਤੇ ਪਿੰਡ ਪਿੰਡ ਪੱਧਰ ’ਤੇ ਐਗਰੀਕਲਚਰ ਦੀ ਪੜ੍ਹਾਈ ਕਰਨ ਵਾਲੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਮਾਸਟਰ ਦੇ ਤੌਰ ’ਤੇ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਕੋਰੋਨਾ ਨਾਲ ਇਕ ਦਿਨ ’ਚ 30 ਲੋਕਾਂ ਦੀ ਮੌਤ, 4049 ਦੀ ਰਿਪੋਰਟ ਆਈ ਪਾਜ਼ੇਟਿਵ
ਕਿਸਾਨਾਂ ਨੂੰ ਫਸਲ ਦੀ ਬਿਜਾਈ ਤੋਂ ਲੈ ਕੇ ਕਟਾਈ ਤਕ ਵਿਆਜ ਉੱਤੇ ਜਾਂ ਨਕਦ ਪੈਸੇ ਦੇ ਕੇ ਸਾਮਾਨ ਖਰੀਦਣ ਦੀ ਜ਼ਰੂਰਤ ਨਹੀਂ ਪਵੇਗੀ ਸਗੋਂ ਕਿਸਾਨਾਂ ਨੂੰ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਸਾਰਾ ਸਾਮਾਨ ਮਿਲੇਗਾ। ਜੇਕਰ ਦੇਸ਼ ਦਾ ਅੰਨਦਾਤਾ ਖੁਸ਼ਹਾਲ ਹੋਵੇਗਾ ਤਾਂ ਹੀ ਦੇਸ਼ ਖੁਸ਼ਹਾਲੀ ਤੇ ਤਰੱਕੀ ਵੱਲ ਵਧੇਗਾ। ਮਾਨ ਨੇ ਕਿਹਾ ਕਿ ਪੰਜਾਬ ’ਚੋਂ ਬਾਹਰਲੇ ਸੂਬਿਆਂ ’ਚ ਜਾ ਰਹੀ ਇੰਡਸਟਰੀ ਨੂੰ ਵਾਪਸ ਪੰਜਾਬ ਲਿਆਂਦਾ ਜਾਵੇਗਾ ਅਤੇ ਪੰਜਾਬ ਅੰਦਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਦੇ ਹਰ ਪਿੰਡ ’ਚ ਚੰਗੀਆਂ ਸਿੱਖਿਆ ਸਿਹਤ ਸਹੂਲਤਾਂ ਦਾ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇਗਾ।
ਪੰਜਾਬ ’ਚ ਕੋਰੋਨਾ ਨਾਲ ਇਕ ਦਿਨ ’ਚ 30 ਲੋਕਾਂ ਦੀ ਮੌਤ, 4049 ਦੀ ਰਿਪੋਰਟ ਆਈ ਪਾਜ਼ੇਟਿਵ
NEXT STORY