ਬਠਿੰਡਾ (ਵਰਮਾ) : ਸ਼ਹਿਰ ਦੇ ਰਿੰਗ ਰੋਡ ਦੇ ਨੇੜੇ ਸਥਿਤ ਪੈਰਿਸ ਸਿਟੀ ਕਾਲੋਨੀ ਨੇੜੇ ਇੱਕ ਨੌਜਵਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ (31) ਵਜੋਂ ਹੋਈ ਹੈ, ਜੋ ਵਿਰਾਟ ਗਰੀਨ ਕਾਲੋਨੀ ਦਾ ਰਹਿਣ ਵਾਲਾ ਸੀ ਅਤੇ ਸਹਿਕਾਰੀ ਸਭਾ 'ਚ ਇੰਸਪੈਕਟਰ ਵਜੋਂ ਤਾਇਨਾਤ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਕੈਨਾਲ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਕਾਰ 'ਚੋਂ ਮਿਲੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਘਟਨਾ ਸਥਾਨ ਤੋਂ ਇੱਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਮ੍ਰਿਤਕ ਨੇ ਆਪਣੀ ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਬੀਮਾਰੀ ਦੱਸਿਆ ਹੈ। ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਦਲਵੀਰ ਸਿੰਘ ਪਿਛਲੇ 10 ਸਾਲਾਂ ਤੋਂ ਮਾਨਸਿਕ ਬੀਮਾਰੀ ਤੋਂ ਪੀੜਤ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੈਨਾਲ ਥਾਣੇ ਨੂੰ ਸੂਚਨਾ ਮਿਲੀ ਕਿ ਪੈਰਿਸ ਸਿਟੀ ਕਾਲੋਨੀ ਨੇੜੇ ਖੜ੍ਹੀ ਇੱਕ ਕਾਰ 'ਚ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਜਾਂਚ 'ਚ ਸਾਹਮਣੇ ਆਇਆ ਕਿ ਨੌਜਵਾਨ ਨੇ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ। ਖ਼ੁਦਕੁਸ਼ੀ ਨੋਟ 'ਚ ਮਾਨਸਿਕ ਬੀਮਾਰੀ ਦਾ ਵੀ ਜ਼ਿਕਰ ਹੈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ
NEXT STORY