ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ, ਜੋ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ। ਉਨ੍ਹਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ, ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ। ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਸਹਿਕਾਰਤਾ ਮੰਤਰੀ ਨੇ ਇਹ ਵੀ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ 'ਤੇ 2,85,000 ਕੁਇੰਟਲ ਸ਼ੀਰਾ ਵੇਚਿਆ। ਇਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋਰਸ ਦਾ ਗਠਨ ਕੀਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਬੰਦ ਡੱਬੇ ’ਚ ਦੁਬਈ ਤੋਂ ਪੰਜਾਬ ਪੁੱਜੀ ਜਗਤਾਰ ਦੀ ਮ੍ਰਿਤਕ ਦੇਹ, ਇਸ ਕਾਰਨ ਡੇਢ ਮਹੀਨਾ ਪਹਿਲਾਂ ਕੀਤੀ ਸੀ ਖ਼ੁਦਕੁਸ਼ੀ
ਉਨ੍ਹਾਂ ਕਿਹਾ ਕਿ ਇਸ ਟਾਸਕਫੋਰਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟਾਸਕਫੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ। ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ, ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
ਇਸ ਯੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਸਿਖਲਾਈ ਦੇਣਾ ਸ਼ਾਮਲ ਹੋਵੇਗਾ। ਇਸ ਦੇ ਨਾਲ ਚੀਮਾ ਵੱਲੋਂ ਇਹ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ਼ ਵੱਜੋਂ ਦਿੱਤੇ ਜਾਣ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਕਿਸਾਨਾਂ ਲਈ ਅਹਿਮ ਖ਼ਬਰ, ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ
NEXT STORY