ਗਿੱਦੜਬਾਹਾ, (ਕੁਲਭੂਸ਼ਨ)- ਬੀਤੀ ਰਾਤ ਚੋਰ ਲੰਬੀ ਰੋਡ ਸਥਿਤ ਪੁਰਾਣੀ ਚੁੰਗੀ ਵਾਲੇ ਰੇਲਵੇ ਫਾਟਕ ਦੇ ਨਾਲ ਲੱਗਦੇ ਖੇਤਾਂ 'ਚੋਂ ਵੱਖ-ਵੱਖ ਕਿਸਾਨਾਂ ਦੇ 4 ਟਰਾਂਸਫਾਰਮਰਾਂ 'ਚੋਂ ਤਾਂਬਾ ਤੇ ਤੇਲ ਚੋਰੀ ਕਰ ਕੇ ਫਰਾਰ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨਾਂ ਬਲਜੀਤ ਸਿੰਘ ਪੁੱਤਰ ਬਲਵੰਤ ਸਿੰਘ, ਜਗਤਾਰ ਸਿੰਘ ਪੁੱਤਰ ਗੁਰਤੇਜ ਸਿੰਘ, ਬਲਵਿੰਦਰ ਸਿੰਘ ਪੁੱਤਰ ਕੌਰ ਸਿੰਘ ਤੇ ਗੁਰਸੇਵਕ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਗਿੱਦੜਬਾਹਾ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਵਿਚ ਪਾਵਰਕਾਮ ਵਿਭਾਗ ਦੇ ਬਿਜਲੀ ਟਰਾਂਸਫਾਰਮਰ ਲੱਗੇ ਹੋਏ ਹਨ। ਬੀਤੀ ਰਾਤ ਅਣਪਛਾਤੇ ਚੋਰਾਂ ਨੇ ਉਨ੍ਹਾਂ ਦੇ ਖੇਤਾਂ ਵਿਚ ਲੱਗੇ 4 ਵੱਖ-ਵੱਖ ਟਰਾਂਸਫਾਰਮਰਾਂ ਨੂੰ ਖੰਭਿਆਂ ਤੋਂ ਉਤਾਰਿਆ ਅਤੇ ਆਰੀ ਦੇ ਬਲੇਡ ਦੀ ਮਦਦ ਨਾਲ ਇਨ੍ਹਾਂ ਟਰਾਂਸਫਾਰਮਰਾਂ ਨੂੰ ਕੱਟ ਕੇ ਤਾਂਬਾ ਤੇ ਤੇਲ ਚੋਰੀ ਕਰ ਕੇ ਲੈ ਗਏ। ਉਕਤ ਕਿਸਾਨਾਂ ਨੇ ਦੱਸਿਆ ਕਿ ਚੋਰੀ ਹੋਏ ਟਰਾਂਸਫਾਰਮਰਾਂ ਦੇ ਸਾਮਾਨ ਸਬੰਧੀ ਉਨ੍ਹਾਂ ਪਾਵਰਕਾਮ ਵਿਭਾਗ ਤੇ ਥਾਣਾ ਗਿੱਦੜਬਾਹਾ ਵਿਖੇ ਸੂਚਨਾ ਦੇ ਦਿੱਤੀ ਹੈ।
ਕਿਸਾਨਾਂ ਨੇ ਮੰਗ ਕੀਤੀ ਕਿ ਜਲਦੀ ਹੀ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਚੋਰਾਂ ਨੂੰ ਕਾਬੂ ਕੀਤਾ ਜਾਵੇ।
ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
NEXT STORY