ਸੰਗਰੂਰ, (ਸਿੰਗਲਾ)- ਕੋਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ ਬੇਸ਼ੱਕ ਪੰਜਾਬ ਸਰਕਾਰ ਵਲੋਂ ਹਫ਼ਤੇ ਦੇ ਆਖ਼ਰੀ ਦਿਨ ਲਾਕਡਾਊਨ ਲਾਗੂ ਕੀਤਾ ਗਿਆ ਹੈ। ਸਰਕਾਰ ਵੱਲੋਂ ਕਰਫਿਊ ਅਤੇ ਲਾਕਡਾਊਨ 'ਚ ਦਿੱਤੀ ਢਿੱਲ ਦੇ ਕਾਰਣ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਜ਼ਿਲਾ ਸੰਗਰੂਰ 'ਚ 17 ਨਵੇਂ ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਨਵੇਂ 12 ਪਾਜ਼ੇਟਿਵ ਪਾਏ ਗਏ ਵਿਅਕਤੀ ਮਲੇਰਕੋਟਲਾ ਨਾਲ ਸਬੰਧਤ ਹਨ। ਜਿਨ੍ਹਾਂ 'ਚ 11 ਮਰਦ ਅਤੇ 1 ਮਹਿਲਾ ਸ਼ਾਮਲ ਹੈ।
ਜਦਕਿ 5 ਵਿਅਕਤੀ ਹੋਰ ਵੱਖ-ਵੱਖ ਥਾਵਾਂ ਤੋਂ ਪਾਜ਼ੇਟਿਵ ਪਾਏ ਗਏ ਹਨ। ਜਿਨ੍ਹਾਂ ਬਾਰੇ ਜਾਣਕਾਰੀ ਆਉਣੀ ਅਜੇ ਬਾਕੀ ਹੈ। ਜ਼ਿਲਾ ਸੰਗਰੂਰ ਅੰਦਰ ਕੋਰੋਨਾ ਮਹਾਮਾਰੀ ਨਾਲ ਹੁਣ ਤਕ ਤਿੰਨ ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ। ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਬਹੁਤੇ ਕੇਸ ਮਲੇਰਕੋਟਲਾ ਨਾਲ ਸਬੰਧਤ ਹਨ। ਇੱਕੋ ਸਮੇਂ ਅੱਜ 17 ਕੇਸ ਨਵੇਂ ਕੋਰੋਨਾ ਆਉਣ ਨਾਲ ਜ਼ਿਲਾ ਸੰਗਰੂਰ ਅੰਦਰ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਲੰਧਰ 'ਚ 12 ਹੋਰ ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ, ਮਰੀਜ਼ਾਂ ਦੀ ਗਿਣਤੀ ਹੋਈ 342
NEXT STORY