ਅੰਮ੍ਰਿਤਸਰ (ਦਲਜੀਤ) : ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਹਾਮਾਰੀ ਲਗਾਤਾਰ ਵੱਧਦੀ ਜਾ ਰਹੀ ਹੈ। ਸੋਮਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ ਜਿੱਥੇ 28 ਨਵੇਂ ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਇਕ ਵਿਅਕਤੀ ਦੀ ਕੋਰੋਨਾ ਕਾਰਣ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੁਲਤਾਨਵਿੰਡ ਪਿੰਡ ਦਾ ਬਲਬੀਰ ਸਿੰਘ (62) ਕੋਰੋਨਾ ਨਾਲ ਪੀੜਤ ਸੀ ਜਿਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ ਪਰ ਅੱਜ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 64 'ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 1300 'ਤੇ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 992 ਤੋਂ ਵੱਧ ਮਰੀਜ਼ਾਂ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 64 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 244 ਸਰਗਰਮ ਮਰੀਜ਼ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੁੱਖ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ 3 ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10153 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1272, ਲੁਧਿਆਣਾ 'ਚ 1839, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1664, ਸੰਗਰੂਰ 'ਚ 733 ਕੇਸ, ਪਟਿਆਲਾ 'ਚ 981, ਮੋਹਾਲੀ 'ਚ 531, ਗੁਰਦਾਸਪੁਰ 'ਚ 310 ਕੇਸ, ਪਠਾਨਕੋਟ 'ਚ 275, ਤਰਨਤਾਰਨ 229, ਹੁਸ਼ਿਆਰਪੁਰ 'ਚ 271, ਨਵਾਂਸ਼ਹਿਰ 'ਚ 265, ਮੁਕਤਸਰ 172, ਫਤਿਹਗੜ੍ਹ ਸਾਹਿਬ 'ਚ 201, ਰੋਪੜ 'ਚ 159, ਮੋਗਾ 'ਚ 199, ਫਰੀਦਕੋਟ 200, ਕਪੂਰਥਲਾ 153, ਫਿਰੋਜ਼ਪੁਰ 'ਚ 227, ਫਾਜ਼ਿਲਕਾ 154, ਬਠਿੰਡਾ 'ਚ 177, ਬਰਨਾਲਾ 'ਚ 80, ਮਾਨਸਾ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6884 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3016 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਹੁਕਮਾਂ ਨੂੰ ਛਿੱਕੇ ਟੰਗ ਵਿਆਹ 'ਚ ਕੀਤਾ ਇਕੱਠ, ਪੁਲਸ ਨੇ ਚੱਲਦੇ ਵਿਆਹ 'ਚੋਂ ਚੁੱਕਿਆ ਲਾੜਾ
ਸੁਖਬੀਰ ਡੇਰਾ ਮੁਖੀ ਨਾਲ ਆਪਣੀ ਸਾਂਝ ਬਾਰੇ ਸਥਿਤੀ ਸਪਸ਼ਟ ਕਰਨ : ਜਾਖੜ
NEXT STORY