ਅੰਮ੍ਰਿਤਸਰ (ਦਲਜੀਤ, ਸਾਗਰ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਸੰਬੰਧੀ ਜਾਰੀ ਨਵੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਕੀਤੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਸਬੰਧੀ ਨਵੀਆਂ ਹਦਾਇਤਾਂ 1 ਫਰਵਰੀ ਤੱਕ ਲਾਗੂ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੈਂਟਰ ਬੰਦ ਰਹਿਣਗੇ ਅਤੇ ਸਿੱਖਿਆ ਆਨ ਲਾਈਨ ਜ਼ਰੀਏ ਹੀ ਦਿੱਤੀ ਜਾ ਸਕੇਗੀ। 300 ਤੋਂ ਵੱਧ ਵਿਅਕਤੀਆਂ ਦੇ ਇਕੱਠ ਉਤੇ ਪਾਬੰਦੀ ਲਾਗੂ ਰਹੇਗੀ ਅਤੇ ਜੇਕਰ ਸਥਾਨ ਛੋਟਾ ਹੈ ਤਾਂ ਉਹ 50 ਫੀਸਦੀ ਸਮਰੱਥਾ ਤੋਂ ਵੱਧ ਭਰਿਆ ਨਹੀਂ ਹੋਣਾ ਚਾਹੀਦਾ। ਵਿਅਕਤੀ ਤੋਂ ਵਿਅਕਤੀ ਦੀ ਦੂਰੀ 6 ਫੁੱਟ ਬਰਕਰਾਰ ਰਹੇਗੀ ਅਤੇ ਬਿਨਾਂ ਮਾਸਕ ਜਨਤਕ ਸਥਾਨਾਂ ’ਤੇ ਜਾਣਾ ਵਰਜਿਤ ਰਹੇਗਾ। ਜੇਕਰ ਕੋਈ ਵਿਅਕਤੀ ਬਿਨਾਂ ਮਾਸਕ ਤੋਂ ਸਰਕਾਰੀ ਦਫਤਰਾਂ ਵਿਚ ਜਾਂਦਾ ਹੈ ਤਾਂ ਉਸਨੂੰ ਸੇਵਾ ਤੋਂ ਉਨੀ ਦੇਰ ਨਾਂਹ ਕੀਤੀ ਜਾਵੇ, ਜਦੋਂ ਤੱਕ ਉਹ ਮਾਸਕ ਨਹੀਂ ਪਾਉਂਦਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਭੈਣ ਵਲੋਂ ਲਗਾਏ ਦੋਸ਼ਾਂ ਤੋਂ ਬਾਅਦ ਪਤਨੀ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ
ਇਸੇ ਤਰ੍ਹਾਂ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿੰਮ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਦੇ ਹਨ ਪਰ ਉਥੋਂ ਦੇ ਸਾਰੇ ਸਟਾਫ ਨੂੰ ਕੋਰੋਨਾ ਦਾ ਟੀਕਾਕਰਨ ਹੋਇਆ ਹੋਣਾ ਜ਼ਰੂਰੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਵਿਚ ਦਾਖਲ ਹੋਣ ਲਈ ਕੋਰੋਨਾ ਦਾ ਟੀਕਾਕਰਨ ਜਾਂ 72 ਘੰਟਿਆਂ ਦੌਰਾਨ ਕੀਤਾ ਕੋਰੋਨਾ ਟੈਸਟ ਜੋ ਕਿ ਨੈਗੇਟਿਵ ਹੋਣਾ ਚਾਹੀਦਾ ਹੈ, ਜ਼ਰੂਰੀ ਹੈ। ਵਿਸ਼ੇਸ਼ ਲੋੜਾਂ ਵਾਲੇ ਅਤੇ ਗਰਭਵਤੀ ਔਰਤ ਮੁਲਾਜ਼ਮ ਡਿਊਟੀ ਆਪਣੇ ਘਰ ਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸੈਕਸ਼ਨ 51 ਡਿਸਾਟਰ ਮੈਨੇਜਮੈਂਟ ਐਕਟ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵਿਵਾਦ ’ਚ ਘਿਰੇ ਨਵਜੋਤ ਸਿੱਧੂ, ਅਮਰੀਕਾ ਤੋਂ ਆਈ ਭੈਣ ਨੇ ਲਗਾਏ ਵੱਡੇ ਦੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਟਾਲਾ ਤੋਂ ਟਿਕਟ ਮਿਲਣ ਦੀ ਖ਼ੁਸ਼ੀ ’ਚ ਅਸ਼ਵਨੀ ਸੇਖੜੀ ਦੀ ਥਿੜਕੀ ਜ਼ੁਬਾਨ, ਕਹਿ ਦਿੱਤੀ ਵੱਡੀ ਗੱਲ
NEXT STORY