ਚੰਡੀਗੜ੍ਹ : ਸੂਬੇ ਵਿਚ ਕੋਵਿਡ ਦੇ ਵਧਦੇ ਮਾਮਲਿਆਂ ਅਤੇ ਪ੍ਰਤੀ ਮਿਲੀਅਨ ਪਿੱਛੇ ਮੌਤਾਂ ਦੀ ਗਿਣਤੀ ਵਧਣ 'ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਉਹ ਸਖ਼ਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਨਗੇ। ਆਪਣੇ ਵਜ਼ਾਰਤੀ ਸਾਥੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮਾਹਿਰਾਂ ਦੀ ਸਿਹਤ ਸਲਾਹਕਾਰੀ ਕਮੇਟੀ ਦੇ ਚੇਅਰਮੈਨ ਡਾ ਕੇ. ਕੇ. ਤਲਵਾੜ ਵੱਲੋਂ ਦਿੱਤੇ ਸੁਝਾਵਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਸੂਬਾ ਸਰਕਾਰ ਕੋਰੋਨਾ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਸਖ਼ਤ ਉਪਾਅ ਕਰਨ 'ਤੇ ਵਿਚਾਰ ਕਰੇਗੀ। ਭਾਵੇਂ ਉਨ੍ਹਾਂ ਤਾਲਾਬੰਦੀ ਤੋਂ ਇਨਕਾਰ ਨਹੀਂ ਕੀਤਾ, ਖਾਸ ਕਰਕੇ ਵੱਧ ਮਾਮਲਿਆਂ ਵਾਲੇ ਇਲਾਕਿਆਂ ਵਿਚ ਪਰ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਮੌਟੇਂਕ ਸਿੰਘ ਆਹਲੂਵਾਲੀਆ ਜੋ ਸੂਬੇ ਦੀ ਅਰਥ ਵਿਵਸਥਾ ਦੀ ਮੁੜ ਸੁਰਜੀਤੀ ਲਈ ਬਣਾਏ ਗਏ ਮਾਹਿਰਾਂ ਦੇ ਗਰੁੱਪ ਦੇ ਮੁਖੀ ਹਨ, ਨੇ ਵੀ ਕਿਹਾ ਕਿ ਕੋਵਿਡ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਚੁੱਕੇ ਜਾਣ ਵਾਲੇ ਕਦਮਾਂ ਨਾਲ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਨਹੀਂ ਹੋਣੀਆਂ ਚਾਹੀਦੀਆਂ।
ਇਹ ਵੀ ਪੜ੍ਹੋ : ਕੈਪਟਨ ਦੀ ਕੈਬਨਿਟ 'ਤੇ ਕੋਰੋਨਾ ਦਾ ਸਾਇਆ, ਹੁਣ ਮਨਪ੍ਰੀਤ ਬਾਦਲ ਹੋਏ ਕੁਆਰੰਟਾਈਨ
ਗਰੁੱਪ ਦੀਆਂ ਮੁੱਢਲੀਆਂ ਸਿਫਾਰਸ਼ਾਂ ਬਾਰੇ ਵਜ਼ਾਰਤ ਨੂੰ ਜਾਣੂੰ ਕਰਵਾਉਂਦਿਆਂ ਮੌਂਟੇਕ ਸਿੰਘ ਆਹਲੂਵਾਲੀਆ ਨੇ ਦੁਹਰਾਇਆ ਕਿ ਕਿਸਾਨਾਂ ਨੂੰ ਮਿਲਦੀ ਮੁਫਤ ਬਿਜਲੀ ਵਾਪਸ ਲਏ ਜਾਣ ਬਾਰੇ ਕੋਈ ਵੀ ਸਿਫਾਰਸ਼ ਨਹੀਂ ਕੀਤੀ ਗਈ ਜਿਵੇਂ ਮੀਡੀਆ ਦੇ ਇਕ ਹਿੱਸੇ ਵੱਲੋਂ ਪੇਸ਼ ਕੀਤਾ ਗਿਆ ਹੈ। ਮੁੱਖ ਮੰਤਰੀ ਦੀ ਟਿੱਪਣੀ ਕਿ ਇਸ ਨੂੰ ਲੈ ਕੇ ਬਹੁਤ ਸਾਰੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ, 'ਤੇ ਮੌਂਟੇਕ ਸਿੰਘ ਆਹਲੂਵਾਲੀਆ ਵੱਲੋਂ ਇਹ ਸਪੱਸ਼ਟ ਕੀਤਾ ਗਿਆ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਹੈੱਡ ਗ੍ਰੰਥੀ ਖ਼ਿਲਾਫ਼ ਖੋਲ੍ਹਿਆ ਮੋਰਚਾ
ਉਨ੍ਹਾਂ ਕਿਹਾ ਕਿ ਗਰੁੱਪ ਝੋਨੇ 'ਤੇ ਨਿਰਭਰਤਾ ਘਟਾਉਣ ਲਈ ਫਸਲੀ ਵਿਭਿੰਨਤਾ ਦੇ ਹੱਕ ਵਿਚ ਹੈ ਅਤੇ ਇਸ ਨੇ ਚਾਹਿਆ ਹੈ ਕਿ ਜਨਤਕ ਸਿਹਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਉਂਦੇ ਪੰਜਾਂ ਸਾਲਾਂ ਲਈ ਹਰ ਸਾਲ ਪੰਜਾਬ ਨੂੰ 20 ਫੀਸਦੀ ਜ਼ਿਆਦਾ ਖਰਚ ਕਰਨਾ ਚਾਹੀਦਾ ਹੈ। ਇਹ ਚਿਤਾਵਨੀ ਦਿੰਦਿਆਂ ਕਿ ਸੂਬੇ ਨੂੰ ਮਹਾਮਾਰੀ ਦੇ ਦੂਜੇ ਉਭਾਰ ਲਈ ਵੀ ਤਿਆਰ ਰਹਿਣਾ ਚਾਹੀਦਾ ਹੈ। ਅਰਥਸ਼ਾਸ਼ਤਰੀ ਨੇ ਕਿਹਾ ਕਿ ਜੇਕਰ ਕੁਝ ਖੇਤਰਾਂ ਵਿਚ ਲਾਕਡਾਊਨ ਲਾਗੂ ਕਰਨਾ ਪਿਆ ਤਾਂ ਇਹ ਯਕੀਨੀ ਬਣਾਉਣ ਲਈ ਇਸਦਾ ਅਸਰ ਉਦਯੋਗਿਕ ਖੇਤਰ ਅਤੇ ਆਮਦਨ ਪੈਦਾ ਵਾਲੇ ਸਰੋਤਾਂ 'ਤੇ ਨਾ ਪਵੇ, ਸਖ਼ਤ ਸੁਰੱਖਿਆ ਉਪਾਅ ਲਾਗੂ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜੇਲ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
ਔਰਤਾਂ ਨੇ ਰੋਸ ਰੈਲੀ ਕਰਕੇ ਸਰਕਾਰ, ਬੈਂਕ ਅਤੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
NEXT STORY