ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਕੋਰੋਨਾ ਪੀੜਤ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ ਦੂਜੇ ਪਾਸੇ 18 ਨਵੇਂ ਮਾਮਲਿਆਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਰਿਪੋਰਟ ਅਨੁਸਾਰ 3 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦਕਿ ਮਲੋਟ ਤੋਂ 6, ਗਿੱਦੜਬਾਹਾ ਤੋਂ 1, ਕਿੱਲਿਆਂਵਾਲੀ ਤੋਂ 2, ਪਿੰਡ ਸਹਿਣਾ ਖੇੜਾ ਤੋਂ 1, ਲੰਬੀ ਤੋਂ 1, ਬਰੀਵਾਲਾ ਤੋਂ 1, ਪਿੰਡ ਦੌਲਾ ਤੋਂ 1, ਸੰਗਰਾਣਾ ਤੋਂ 1 ਅਤੇ ਮੱਲਣ ਤੋਂ 1 ਮਾਮਲਾ ਸਾਹਮਣੇ ਆਇਆ ਹੈ।
ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 14 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 542 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 549 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 408 ਨਵੇਂ ਨਮੂਨੇ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2648 ਹੋ ਗਈ ਹੈ, ਜਿਸ ਵਿਚੋਂ 2104 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 495 ਕੇਸ ਸਰਗਰਮ ਹਨ।
ਵਜੀਫ਼ਾ ਘਪਲੇ ਦੇ ਸਬੰਧ 'ਚ ਵਧਣਗੀਆਂ ਕੈਬਨਿਟ ਮੰਤਰੀ ਧਰਮਸੋਤ ਦੀਆਂ ਮੁਸ਼ਕਲਾਂ
NEXT STORY