ਭਵਾਨੀਗੜ੍ਹ (ਕਾਂਸਲ) : ਬਲਾਕ ਭਵਾਨੀਗੜ੍ਹ ਦੇ ਪਿੰਡ ਫੁੰਮਣਵਾਲ ਵਿਖੇ ਅੱਜ ਕੋਰੋਨਾ ਨਾਲ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 5 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਵੀ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਨੇੜਲੇ ਪਿੰਡ ਫੁੰਮਣਵਾਲ ਦੇ ਇਕ 65 ਸਾਲਾ ਵਿਅਕਤੀ ਦੀ ਅੱਜ ਕੋਰੋਨਾ ਨਾਲ ਮੌਤ ਹੋ ਗਈ। ਜੋ ਕਿ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਸੀ। ਜਿਸ ਨੂੰ ਸ਼ੂਗਰ ਦੀ ਬੀਮਾਰੀ ਸੀ। ਜਿਥੇ ਇਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਇਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।
ਐੱਸ. ਐੱਮ. ਓ. ਭਵਾਨੀਗੜ੍ਹ ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ 5 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਿਨ੍ਹਾਂ 'ਚੋਂ 2 ਵਿਅਕਤੀ ਪਿੰਡ ਬਖਤੜੀ, ਇਕ ਚੰਨੋਂ ਵਿਖੇ ਸਥਿਤ ਇਕ ਫੈਕਟਰੀ, ਇਕ ਪਿੰਡ ਨੂਰਪੁਰਾ ਅਤੇ ਇਕ ਪਿੰਡ ਨਦਾਮਪੁਰ ਨਾਲ ਸਬੰਧਤ ਹੈ। ਜਿਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ।
ਮਾਮਲਾ 328 ਪਾਵਨ ਸਰੂਪਾਂ ਦਾ, ਜਥੇਬੰਦੀਆਂ ਤੇ ਸੰਗਤਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਦਾ ਫੈਸਲਾ ਨਾ-ਮਨਜ਼ੂਰ
NEXT STORY