ਸ੍ਰੀ ਮੁਕਤਸਰ ਸਾਹਿਬ (ਪਵਨ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਅੱਜ ਇਕ ਹੋਰ ਮੌਤ ਹੋ ਗਈ ਹੈ, ਜਦਕਿ ਦੂਜੇ ਪਾਸੇ ਕੋਰੋਨਾ ਦੇ 14 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 4 ਮਲੋਟ, 2 ਗਿੱਦੜਬਾਹਾ, 1 ਕਰਮਗੜ੍ਹ, 1 ਮਹਿਰਾਜਵਾਲਾ, 2 ਤਰਖ਼ਾਣਵਾਲਾ, 1 ਬਾਦਲ ਤੇ 1 ਭਾਗਸਰ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 15 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਵੀ ਭੇਜਿਆ ਗਿਆ ਹੈ। ਅੱਜ 1070 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1712 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ 'ਚੋਂ 964 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3619 ਹੋ ਗਈ ਹੈ, ਜਿਸ 'ਚੋਂ ਹੁਣ ਤੱਕ 3407 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 120 ਮਾਮਲੇ ਸਰਗਰਮ ਚੱਲ ਰਹੇ ਹਨ।
ਕੋਰੋਨਾ ਨੇ ਲਈ ਇਕ ਹੋਰ ਜਾਨ
ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਅੱਜ ਇਕ ਮੌਤ ਹੋਰ ਹੋ ਗਈ ਹੈ। ਜ਼ਿਲ੍ਹੇ ਦੇ ਸ਼ਹਿਰ ਮਲੋਟ ਵਾਸੀ 70 ਸਾਲਾ ਮ੍ਰਿਤਕ, ਜੋ ਕੋਰੋਨਾ ਪਾਜ਼ੇਟਿਵ ਚੱਲ ਰਿਹਾ ਸੀ ਤੇ ਇਲਾਜ ਲਈ ਫਰੀਦਕੋਟ ਵਿਖੇ ਦਾਖ਼ਲ ਸੀ, ਜਿਸਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ ਕੁੱਲ 92 ਮੌਤਾਂ ਹੋ ਚੁੱਕੀਆਂ ਹਨ।
ਦਿਨ-ਦਿਹਾੜੇ ਮੁਕੇਰੀਆਂ 'ਚ ਵੱਡੀ ਵਾਰਦਾਤ, ਪਿਸਤੌਲ ਦੀ ਨੋਕ 'ਤੇ ਲੁੱਟੀ ਬਲੈਨੋ ਕਾਰ
NEXT STORY