ਅੰਮ੍ਰਿਤਸਰ (ਅਨਜਾਣ) - ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਰਬੱਤ ਸਿਹਤ ਬੀਮਾ ਯੋਜਨਾ (ਆਯੂਸ਼ਮਾਨ) ਅਧੀਨ ਕੋਰੋਨਾ ਪੀੜ੍ਹਤ ਮਰੀਜ਼ਾਂ ਦਾ ਇਲਾਜ ਫ੍ਰੀ ਕਰਨ ਲਈ ਕਿਹਾ ਸੀ। ਪੱਤਰ ’ਤੇ ਸਹਿਮਤੀ ਪ੍ਰਗਟਾਉਂਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਕੋਵਿਡ-19 ਮਰੀਜ਼ਾਂ ਨੂੰ ਸੂਚੀ ਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੇਣ ਦਾ ਫ਼ੈਸਲਾ ਕੀਤਾ ਹੈ।
ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)
ਇਕ ਮੀਟਿੰਗ ਵਿੱਚ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਲਿਪ ਦੇ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਨੇ ਜਿੱਥੇ ਸਰਕਾਰ ਦੇ ਇਸ ਫ਼ੈਸਲੇ ਦਾ ਧੰਨਵਾਦ ਕੀਤਾ, ਉਥੇ ਪੰਜਾਬ ਸਰਕਾਰ ਵੱਲੋਂ ਹਾਲੇ ਇਹ ਫ਼ੈਸਲਾ ਅਧੂਰਾ ਲਿਆ ਗਿਆ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰ ਛੋਟੇ ਵੱਡੇ ਹਸਪਤਾਲ ਨੂੰ ਲਿਆਂਦਾ ਜਾਵੇ, ਜੋ ਕੋਰੋਨਾ ਦਾ ਇਲਾਜ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਮੁਰਾਦ ਬੀਮਾਰੀ ਨਾਲ ਮ੍ਰਿਤਕ ਹੋਣ ਵਾਲਿਆਂ ਦੇ ਪ੍ਰੀਵਾਰਕ ਮੈਂਬਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇ।
ਪੜ੍ਹੋ ਇਹ ਵੀ ਖਬਰ - ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਸਿਆਸਤ ’ਚ ਪੈਰ ਰੱਖਣ ਲਈ ਤਿਆਰ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ
ਉਨ੍ਹਾਂ ਕਿਹਾ ਕਿ ਇਹ ਬੈਂਸ ਤੇ ਪਾਰਟੀ ਦੀ ਬਹੁਤ ਵੱਡੀ ਪ੍ਰਾਪਤੀ ਹੈ। ਇਸ ਬੀਮਾ ਯੋਜਨਾ ਤਹਿਤ ਕੋਵਿਡ-19 ਦੇ ਇਲਾਜ ਲਈ ਲਾਭਪਾਤਰੀ ਸਰਕਾਰੀ ਹਸਪਤਾਲ ਤੋਂ ਬਿਨਾਂ ਕਿਸੇ ਰੈਫਰਲ ਦੀ ਜ਼ਰੂਰਤ ਤੇ ਸਿੱਧਾ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਕੈਪਟਨ ਕਸ਼ਮੀਰ ਸਿੰਘ ਪੂਰਨ ਸਿੰਘ, ਬਿਕਰਮਜੀਤ ਸਿੰਘ, ਸਕੱਤਰ ਸਿੰਘ, ਮਨਜੀਤ ਸਿੰਘ, ਰਘਬੀਰ ਸਿੰਘ ਤੇ ਫੁੱਲਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
'ਆਪ' ਵੱਲੋਂ ਕੋਰੋਨਾ ਪੀੜਤ ਲੋਕਾਂ ਦੀ ਮੈਡੀਕਲ ਸਹੂਲਤ ਲਈ ਟੋਲ ਫਰੀ ਨੰਬਰ ਜਾਰੀ
NEXT STORY