ਪਠਾਨਕੋਟ (ਧਰਮਿੰਦਰ) : ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਲਗਾਤਾਰ ਵੱਧਦੀ ਜਾ ਰਹੀ ਹੈ। ਜ਼ਿਲ੍ਹੇ ਵਿਚ ਕੋਰੋਨਾ ਦੇ 7ਹੋਰ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ਕੋਰੋਨਾ ਦੇ ਮਰੀਜ਼ਾਂ ਦੇ ਸਾਹਮਣੇ ਆਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਦੂਜੇ ਪਾਸੇ ਜ਼ਿਲ੍ਹੇ ਵਿਚ ਹੁਣ ਕੋਰੋਨਾ ਮਰੀਜ਼ਾਂ ਦਾ ਅੰਕੜਾ ਵੱਧ ਕੇ 189 ਹੋ ਗਿਆ ਹੈ ਜਿਨ੍ਹਾਂ ਵਿਚੋਂ 131 ਮਰੀਜ਼ ਕੋਰੋਨਾ ਤੋਂ ਠੀਕ ਹੋ ਕੇ ਘਰਾਂ ਨੂੰ ਚਾਲੇ ਪਾ ਚੁੱਕੇ ਹਨ। ਜਦਕਿ 53 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 5 ਮਰੀਜ਼ਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਨਿੱਤ ਦੇ ਕਲੇਸ਼ ਤੋਂ ਦੁਖੀ ਐੱਨ. ਆਰ. ਆਈ. ਨੌਜਵਾਨ ਨੇ ਅੰਤ ਚੁੱਕਿਆ ਖ਼ੌਫ਼ਨਾਕ ਕਦਮ
ਪੰਜਾਬ ਵਿਚ ਕੋਰੋਨਾ ਦਾ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4100 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 781, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 565, ਲੁਧਿਆਣਾ 'ਚ 561, ਤਰਨਾਰਨ 191, ਮੋਹਾਲੀ 'ਚ 217, ਹੁਸ਼ਿਆਰਪੁਰ 'ਚ 164, ਪਟਿਆਲਾ 'ਚ 209, ਸੰਗਰੂਰ 'ਚ 207 ਕੇਸ, ਨਵਾਂਸ਼ਹਿਰ 'ਚ 123, ਗਰਦਾਸਪੁਰ 'ਚ 181 ਕੇਸ, ਮੁਕਤਸਰ 83, ਮੋਗਾ 'ਚ 75, ਫਰੀਦਕੋਟ 95, ਫਿਰੋਜ਼ਪੁਰ 'ਚ 62, ਫਾਜ਼ਿਲਕਾ 61, ਬਠਿੰਡਾ 'ਚ 64, ਪਠਾਨਕੋਟ 'ਚ 189, ਬਰਨਾਲਾ 'ਚ 43, ਮਾਨਸਾ 'ਚ 39, ਫਤਿਹਗੜ੍ਹ ਸਾਹਿਬ 'ਚ 88, ਕਪੂਰਥਲਾ 65, ਰੋਪੜ 'ਚ 89 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2879 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 116 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 101 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਸ਼ੱਕੀ ਮਰੀਜ਼ ਦੀ ਮੌਤ
ਲੁਧਿਆਣਾ 'ਚ ਕੋਰੋਨਾ ਦਾ ਨਵਾਂ ਮਰੀਜ਼ ਆਇਆ ਸਾਹਮਣੇ
NEXT STORY