ਫਿਰੋਜ਼ਪੁਰ (ਖੁੱਲਰ) : ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜ਼ਿਲ੍ਹਾ ਫਿਰੋਜ਼ਪੁਰ ਵਿਚ ਇਕ ਵਾਰ ਫਿਰ ਵੱਧਣ ਲੱਗਾ ਹੈ। ਇਸੇ ਤਰ੍ਹਾਂ ਸ਼ਨੀਵਾਰ ਨੂੰ ਸਰਕਾਰੀ ਰਿਪੋਰਟ ਅਨੁਸਾਰ 164 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਬਿਮਾਰੀ ਨਾਲ 84 ਠੀਕ ਹੋਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਫਿਰੋਜ਼ਪੁਰ ਵਿਚ 60 ਸਾਲਾ ਔਰਤ, 60 ਸਾਲਾ ਵਿਅਕਤੀ, 70 ਸਾਲਾ ਵਿਅਕਤੀ, 30 ਸਾਲਾ ਵਿਅਕਤੀ, 81 ਸਾਲਾ ਵਿਅਕਤੀ ਅਤੇ 55 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਇਸ ਬਿਮਾਰੀ ਨਾਲ ਹੁਣ ਤੱਕ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੁੱਲ ਮਰਨ ਵਾਲਿਆਂ ਦੀ ਗਿਣਤੀ 395 ਹੋ ਗਈ ਹੈ ਅਤੇ 10511 ਲੋਕ ਇਸ ਬਿਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਅਜੇ ਵੀ 1626 ਕੇਸ ਸਰਗਰਮ ਹਨ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 169758 ਲੋਕਾਂ ਦੇ ਟੈਸਟ ਕੀਤੇ ਗਏ ਹਨ, ਜਿਸ ਵਿਚ 12532 ਪਾਜ਼ੇਟਿਵ ਕੇਸ ਪਾਏ ਗਏ ਹਨ ਅਤੇ ਉਨ੍ਹਾਂ ਵਿਚੋਂ 10511 ਲੋਕ ਠੀਕ ਹੋਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੋਰੋਨਾ ਬਿਮਾਰੀ ਤੋਂ ਬਚਣ ਦੇ ਲਈ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਗਾਈਡ ਲਾਇਨ ਦੀ ਪਾਲਣਾ ਕਰਨ ਦੇ ਲਈ ਅਪੀਲ ਕੀਤੀ ਹੈ।
ਸੁੱਖਾ ਲੰਮੇ ਕਤਲ ਕਾਂਡ ’ਚ ਨੌਜਵਾਨ ਨੂੰ ਨਾਜਾਇਜ਼ ਥਾਣੇ ਰੱਖਣ ਦਾ ਵਿਰੋਧ ਕਰ ਕੇ ਛੁਡਾਇਆ
NEXT STORY