ਅੰਮ੍ਰਿਤਸਰ (ਵਿਪਨ ਅਰੋੜਾ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਡਾਕਟਰਾਂ, ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਸ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੋਨੀ ਵੱਲੋਂ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਐਲ 3 ਦੇ 300 ਬੈਡ, ਐੱਲ 2 ਦੇ 250 ਬੈਡ ਅਤੇ 100 ਹੋਰ ਬੈਡ ਕੋਰੋਨਾ ਮਰੀਜ਼ਾਂ ਲਈ ਰੱਖੇ ਗਏ ਹਨ। ਮੈਡੀਕਲ ਕਾਲਜ ਵਿਖੇ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ 10 ਮੀਟਰਕ ਟਨ ਦਾ ਟੈਂਕ ਸਥਾਪਤ ਕੀਤਾ ਗਿਆ ਹੈ ਜੋ ਅੱਜ ਤੋਂ ਆਪਣਾ ਕੰਮ ਸ਼ੁਰੂ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 6 ਟਨ ਦੀ ਸਮਰਥਾ ਵਾਲਾ ਆਕਸੀਜਨ ਟੈਂਕ ਸੀ ਪਰ ਰੋਜ਼ਾਨਾ 18 ਤੋਂ 20 ਮੀਟਰਕ ਟਨ ਆਕਸੀਜਨ ਦੀ ਮੰਗ ਹੋਣ ਕਰਕੇ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਭੈਣਾਂ ਦੇ ਇਕਲੌਤੇ ਭਰਾ ਦੀ ਸਤਲੁਜ ’ਚ ਡੁੱਬਣ ਕਾਰਨ ਹੋਈ ‘ਮੌਤ’, ਘਰ ’ਚ ਪਿਆ ਚੀਕ ਚਿਹਾੜਾ
ਉਨ੍ਹਾਂ ਦੱਸਿਆ ਕਿ ਇਸ 10 ਟਨ ਸਮਰਥਾ ਵਾਲੇ ਟੈਂਕ ਦੇ ਸਥਾਪਤ ਹੋਣ ਨਾਲ ਆਕਸੀਜਨ ਦੀ ਘਾਟ ਕਾਫ਼ੀ ਹੱਦ ਤੱਕ ਪੂਰਾ ਕਰ ਲਿਆ ਜਾਵੇਗਾ। ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਆਕਸੀਜਨ ਦੀ ਸਪਲਾਈ ਸਥਿਰ ਹੋਈ ਹੈ ਅਤੇ ਰੋਜ਼ਾਨਾ ਸਪਲਾਈ ਆ ਰਹੀ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਰੁਟੇਸ਼ਨ ਦੇ ਅਧਾਰ ’ਤੇ ਆਕਸੀਜਨ ਸਲਪਾਈ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ 320 ਦੇ ਕਰੀਬ ਮਰੀਜ਼ ਲੈਵਲ 3 ਦੇ ਹਨ ਅਤੇ ਦੂਜੇ ਰਾਜਾਂ ਤੋਂ ਆਏ ਮਰੀਜ਼ਾਂ ਨੂੰ ਇਥੇ ਦਾਖ਼ਲ ਕੀਤਾ ਜਾ ਰਿਹਾ ਹੈ। ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਤਿੰਨੋਂ ਮੈਡੀਕਲ ਕਾਲਜਾਂ ਵਿੱਚ 20 ਫੀਸਦੀ ਤੋਂ ਜ਼ਿਆਦਾ ਬੈਡ ਵਧਾਏ ਜਾਣ। ਉਨ੍ਹਾਂ ਦੱਸਿਆ ਕਿ ਬੈਡਾਂ ਦੇ ਵਧਾਉਣ ਨਾਲ ਡਾਕਟਰਾਂ ਅਤੇ ਹੋਰ ਸਟਾਫ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਤਿੰਨੋਂ ਮੈਡੀਕਲ ਕਾਲਜਾਂ ਵਿੱਚ 540 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ-ਨਾਲ ਡਾਕਟਰ ‘ਭਰਤੀ ਕੀਤੇ ਜਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ’
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਿਹੜੇ ਮੁਲਾਜ਼ਮ ਕਾਫ਼ੀ ਸਮੇਂ ਤੋਂ ਕੱਚੇ ਤੌਰ ’ਤੇ ਕੰਮ ਕਰ ਰਹੇ ਸਨ, ਨੂੰ ਵੀ ਜਲਦੀ ਪੱਕਿਆਂ ਕੀਤਾ ਜਾਵੇਗਾ। ਸੋਨੀ ਨੇ ਦੱਸਿਆ ਕਿ ਪ੍ਰਿੰਸੀਪਲ ਮੈਡੀਕਲ ਕਾਲਜਾਂ ਨੂੰ ਅਖਤਿਆਰ ਦਿੱਤੇ ਗਏ ਹਨ ਕਿ ਉਹ ਆਪਣੀ ਪੱਧਰ ’ਤੇ ਆਉਟ ਸੋਰਸ ਰਾਹੀਂ ਭਰਤੀ ਕਰਨ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੇਂਦਰ ਸਰਕਾਰ ਤੋਂ ਰੋਜ਼ਾਨਾ 300 ਮੀਟਰਕ ਟਨ ਆਕਸੀਜਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਨੇ ਵਿਸ਼ਵਾਸ਼ ਦਿਵਾਇਆ ਹੈ ਕਿ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਭਵਾਨੀਗੜ੍ਹ ’ਚ ਕੋਰੋਨਾ ਪੀੜਤ ਗਰਭਪਤੀ ਜਨਾਨੀ ਨੇ ਦਿੱਤਾ ਜੌੜਾ ਬੱਚਿਆਂ ਨੂੰ ਜਨਮ, ਤਿੰਨਾਂ ਦੀ ਹੋਈ ਮੌਤ
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਆਪਣੀ ਡਿਊਟੀ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸੋਨੀ ਨੇ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰੋਨਾ ਮਹਾਮਾਰੀ ਵਿਰੁੱਧ ਲੜਨ ਵਾਲੇ ਇਹ ਸਾਡੇ ਯੋਧੇ ਹਨ। ਉਨ੍ਹਾਂ ਨੇ ਸਰਕਾਰ ਦੀ ਤਰਫੋਂ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਡੀ ਸਰਕਾਰ ਪੂਰੀ ਤਰ੍ਹਾਂ ਇਨ੍ਹਾਂ ਦੇ ਨਾਲ ਖੜੀ ਹੈ।
ਪੜ੍ਹੋ ਇਹ ਵੀ ਖਬਰ - ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ
ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵੈਕਸੀਨ ਪਹੁੰਚ ਚੁੱਕੀ ਹੈ ਅਤੇ ਸਭ ਤੋਂ ਪਹਿਲਾਂ ਕੀਰਤੀ ਤੇ ਉਸਾਰੀ ਕਾਮਿਆਂ ਨੂੰ ਵੈਕਸੀਨ ਲਗਾਉਣ ਵਿੱਚ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ 18 ਤੋਂ 44 ਸਾਲ ਦੀ ਉਮਰ ਵਾਲੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀਆਂ ਸਮੂਹ ਵਾਰਡਾਂ ਦੇ ਕੌਂਸਲਰਾਂ ਵੱਲੋਂ ਆਪੋ ਆਪਣੀ ਵਾਰਡ ਵਿੱਚ ਕੈਂਪ ਲਗਾ ਕੇ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਇਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)
ਸੋਨੀ ਨੇ ਦੱਸਿਆ ਕਿ ਹੁਣ ਤੱਕ ਪੂਰੇ ਪੰਜਾਬ ਵਿੱਚ 6108214 ਵਿਅਕਤੀਆਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ, ਜਿੰਨਾਂ ਵਿੱਚੋਂ 252118 ਵਿਅਕਤੀ ਪਾਜ਼ੇਟਿਵ ਆਏ ਹਨ ਅਤੇ 3600 ਵਿਅਕਤੀਆਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿਖੇ ਰੋਜਾਨਾ 10 ਹਜ਼ਾਰ ਤੋਂ ਵਧੇਰੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀ ਵੈਕਸੀਨ ਨੂੰ ਜ਼ਰੂਰ ਲਗਵਾਉਣ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।
ਪੜ੍ਹੋ ਇਹ ਵੀ ਖਬਰ - ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ
ਲੋਕਾਂ ਦਾ ਫਰਜ਼ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਪੁਲਸ ਕਮਿਸ਼ਨਰ ਡਾ.ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿੱਚ ਇਕ ਦਿਨ ਸੱਜਾ ਅਤੇ ਇਕ ਦਿਨ ਖੱਬਾ ਪਾਸੇ ਦੀਆਂ ਦੁਕਾਨਾਂ ਖੋਲੀਆਂ ਜਾਣਗੀਆਂ। ਕੈਮਿਸਟ ਸ਼ਾਪ, ਡੇਅਰੀ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਖੁੱਲ ਰਹੇਗੀ। ਉਨ੍ਹਾਂ ਨੇ ਲੋਕਾਂ ਨੂ ਅਪੀਲ ਕੀਤੀ ਕਿ ਮਹਾਮਾਰੀ ’ਤੇ ਕਾਬੂ ਪਾਉਣ ਲਈ ਪੁਲਸ ਪ੍ਰਸਾਸ਼ਨ ਦਾ ਸਹਿਯੋਗ ਕਰਨ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਐੱਸ:ਐੱਸ:ਪੀ ਦਿਹਾਤੀ ਧਰੁਵ ਦਹੀਆ, ਮੁੱਖ ਪ੍ਰਸਾਸ਼ਕ ਪੁੱਡਾ ਮੈਡਮ ਪਲਵੀ ਚੌਧਰੀ, ਸਿਵਲ ਸਰਜਨ ਡਾ ਚਰਨਜੀਤ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਰਜੀਵ ਦੇਵਗਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪੜ੍ਹੋ ਇਹ ਵੀ ਖਬਰ - ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ
ਲਗਾਤਾਰ ਘਾਤਕ ਹੋ ਰਹੇ ਕੋਰੋਨਾ ਦੇ ਚੱਲਦੇ ਸਾਂਸਦ ਪਰਨੀਤ ਕੌਰ ਦਾ ਵੱਡਾ ਐਲਾਨ
NEXT STORY