ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਲਹਾਲ ਨਹੀਂ ਲੱਗੇਗਾ ਮੁਕੰਮਲ ਲਾਕਡਾਊਨ, ਨਵੀਂਆਂ ਪਾਬੰਦੀਆਂ ਨਹੀਂ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ।
ਇਹ ਵੀ ਪੜ੍ਹੋ : ਪੰਜਾਬ ’ਚ ਹੁਣ ਅਮਰਿੰਦਰ ਹੀ ਹੋਣਗੇ ‘ਕੈਪਟਨ’, ਸਿੱਧੂ ’ਤੇ ਗਾਜ ਡਿੱਗਣੀ ਤੈਅ !
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ ਕਿਉਂ ਕਿ ਜੋ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜ਼ੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੁਕੰਮਲ ਲਾਕਡਾਊਨ ਲੱਗਣਾ ਲਗਭਗ ਤੈਅ, ਸਿਹਤ ਮੰਤਰੀ ਨੇ ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ ਕਰੀਬ 13 ਹਜ਼ਾਰ ਸਰਕਾਰੀ ਸਕੂਲਾਂ ਨੇ ਧਾਰਿਆ ਸਮਾਰਟ ਸਕੂਲਾਂ ਦਾ ਰੂਪ
NEXT STORY