ਮਾਨਸਾ (ਸੰਦੀਪ ਮਿੱਤਲ) : ਪੰਜਾਬ ਵਿਚ ਦਿਨੋ-ਦਿਨ ਵੱਧ ਰਹੇ ਕੋਰੋਨਾ ਦੇ ਪ੍ਰਭਾਵ ਨੂੰ ਦੇਖਦਿਆਂ ਜਿੱਥੇ ਪੰਜਾਬ ਸਰਕਾਰ ਨੇ ਸਖ਼ਤ ਕਦਮ ਪੁੱਟਦਿਆਂ ਵੀਕੈਂਡ ਲਾਕਡਾਊਨ ਅਤੇ ਰਾਤ ਸਮੇਂ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ, ਉਥੇ ਹੀ ਮਾਨਸਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਅੱਜ 3 ਹੋਰ ਮੌਤਾਂ ਹੋ ਜਾਣ ਨਾਲ ਹੁਣ ਤੱਕ ਹੋਈਆਂ ਕੁੱਲ 8 ਮੌਤਾਂ ਨਾਲ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਰੋਨਾ ਕਹਿਰ ਦੇ ਚੱਲਦਿਆਂ ਅੱਜ ਮਾਨਸਾ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ 3 ਹੋਰ ਮੌਤਾਂ ਹੋ ਜਾਣ 'ਤੇ ਲੋਕਾਂ ਵਿਚ ਸਹਿਮ ਦੇਖਿਆ ਗਿਆ ਹੈ। ਭਾਵੇਂ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਪੰ੍ਰਤੂ ਇਸ ਦੇ ਬਾਵਜੂਦ ਵੀ ਕੋਰੋਨਾ ਦੀ ਬੀਮਾਰੀ ਦਿਨ ਬ ਦਿਨ ਵਧ ਰਹੀ ਹੈ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਤਾਇਨਾਤ 8 ਹੋਰ ਮੁਲਾਜ਼ਮ ਆਏ ਪਾਜ਼ੇਟਿਵ
ਸਿਵਲ ਸਰਜਨ ਡਾ. ਗੁਰਵਿੰਦਰਵੀਰ ਸਿੰਘ ਅਤੇ ਕੋਰੋਨਾ ਸੈਂਪਲਿੰਗ ਦੇ ਜ਼ਿਲ੍ਹਾ ਇੰਚਾਰਜ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ 'ਚ ਅੱਜ 18 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਨ੍ਹਾਂ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਕਰੀਬ 23740 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚ 424 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿਚੋਂ 247 ਮਰੀਜ਼ ਠੀਕ ਹੋਣ 'ਤੇ ਛੁੱਟੀ ਦੇ ਦਿੱਤੀ ਗਈ ਹੈ ਅਤੇ 8 ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹੁਣ ਕੁੱਲ 169 ਕੋਰੋਨਾ ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਕੋਰੋਨਾ ਕਾਰਣ ਤਿੰਨ ਹੋਰ ਮੌਤਾਂ, ਇਕ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ ਤਾਇਨਾਤ 8 ਹੋਰ ਮੁਲਾਜ਼ਮ ਆਏ ਪਾਜ਼ੇਟਿਵ
NEXT STORY