ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਵਿਚ ਕੋਰੋਨਾ ਮਹਾਮਾਰੀ ਲਗਾਤਾਰ ਭਿਆਨਕ ਰੂਪ ਅਖਤਿਆਰ ਕਰਦੀ ਜਾ ਰਹੀ ਹੈ। ਜ਼ਿਲ੍ਹੇ ਵਿਚ ਅੱਜ ਜਿੱਥੇ ਕੋਰੋਨਾ ਮਹਾਮਾਰੀ ਕਾਰਣ ਦੋ ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 40 ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਹੁਣ 1926 ਤਕ ਪਹੁੰਚ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਸਰਗਰਮ ਮਰੀਜ਼ਾਂ ਦੀ ਗਿਣਤੀ 500 ਹੋ ਗਈ ਹੈ ਜਦਕਿ 1321 ਮਰੀਜ਼ ਕੋਰੋਨਾ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੂਜੇ ਪਾਸੇ ਜ਼ਿਲ੍ਹੇ ਭਰ ਵਿਚ 80 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਚੁੱਕੀ ਹੈ। ਅੰਮ੍ਰਿਤਸਰ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ ਸੂਬੇ ਭਰ 'ਚੋਂ ਸਭ ਤੋਂ ਵੱਧ ਹੈ।
ਇਹ ਵੀ ਪੜ੍ਹੋ : ਮਾਝੇ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ, ਸ਼ਮਸ਼ਾਨਘਾਟ 'ਚ ਸਸਕਾਰਾਂ ਲਈ ਘੱਟ ਪਈ ਜਗ੍ਹਾ (ਦੇਖੋ ਤਸਵੀਰਾਂ)
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਨਾਲ ਪੀੜਤ 26 ਮਰੀਜ਼ ਗੰਭੀਰ ਹਾਲਤ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਜਿੱਥੇ 96 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਥੇ ਹੀ 3 ਮਰੀਜ਼ਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡਾ ਬਾਰੇ ਵੱਡਾ ਖ਼ੁਲਾਸਾ, ਇੰਝ ਹੁੰਦੀ ਵਿਦੇਸ਼ੀ ਕੁੜੀਆਂ ਦੀ ਸਪਲਾਈ
ਕੁਆਰੰਟਾਈਨ ਕੀਤੇ ਦਰਜਨਾਂ NRIs ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਘਰਾਂ ਨੂੰ ਪਰਤੇ
NEXT STORY