ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਜ਼ਿਲ੍ਹੇ ਅੰਦਰ ਆਏ ਦਿਨ ਕੋਰੋਨਾ ਮਰੀਜ਼ਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫ਼ਿਰ ਕੋਰੋਨਾ ਦੇ 4 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 3 ਮਾਮਲੇ ਸ੍ਰੀ ਮੁਕਤਸਰ ਸਾਹਿਬ ਤੇ 1 ਸਰਾਵਾਂ ਬੋਦਲਾਂ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 4 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ।
ਅੱਜ 306 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 474 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 104 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3790 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3614 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 80 ਮਾਮਲੇ ਸਰਗਰਮ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਹੁਣ ਤੱਕ ਕੁੱਲ 96 ਮੌਤਾਂ ਵੀ ਹੋ ਚੁੱਕੀਆਂ ਹਨ।
ਡਿਊਟੀ ਪੁੱਜਣ ਸਮੇਂ ਸੜਕ ਹਾਦਸੇ ਦੌਰਾਨ ਵਾਲ-ਵਾਲ ਬਚੇ ਈ. ਓ.
NEXT STORY