ਪਠਾਨਕੋਟ (ਕੰਵਲ ਰੰਧਾਵਾ) : ਜ਼ਿਲ੍ਹਾ ਪਠਾਨਕੋਟ ਵਿਚ ਸੋਮਵਾਰ ਨੂੰ ਕੋਰੋਨਾ ਦਾ ਫਿਰ ਵੱਡਾ ਧਮਾਕਾ ਹੋਇਆ। ਅੱਜ ਜਿੱਥੇ ਇਕੋ ਸਮੇਂ 12 ਨਵੇਂ ਮਰੀਜ਼ ਸਾਹਮਣੇ ਆਏ ਹਨ, ਉਥੇ ਹੀ ਕੋਰੋਨਾ ਕਾਰਣ ਇਕ ਵਿਅਕਤੀ ਦੀ ਮੌਤ ਵੀ ਹੋ ਗਈ। ਪਿਛਲੇ ਇਕ ਮਹੀਨੇ 'ਚ ਲਗਾਤਾਰ ਵੱਡੀ ਗਿਣਤੀ ਵਿਚ ਕੋਰਨਾ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧਣ ਕਾਰਣ ਜ਼ਿਲ੍ਹੇ ਭਰ ਦੇ ਲੋਕਾਂ ਵਿਚ ਕੋਰੋਨਾ ਨੂੰ ਲੈ ਕੇ ਭਾਰੀ ਸਹਿਮ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਥੇ ਇਹ ਗੱਲ ਵੀ ਦੱਸਣਯੋਗ ਹੈ ਕਿ 20 ਜੁਲਾਈ (ਸੋਮਵਾਰ) ਨੂੰ ਪਠਾਨਕੋਟ ਵਿਚ ਇਕੋ ਸਮੇਂ 17 ਕੋਰੋਨਾ ਦੇ ਮਰੀਜ਼ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਜਦਕਿ ਦੋ ਦਿਨ ਬਾਅਦ ਹੀ ਵੀਰਵਾਰ ਨੂੰ ਫਿਰ ਕੋਰੋਨਾ ਦੇ 14 ਮਰੀਜ਼ ਸਾਹਮਣੇ ਆ ਗਏ ਹਨ। ਇਸ ਤੋਂ ਬਾਅਦ ਰੋਜ਼ਾਨਾ ਹੀ ਕੋਰਨਾ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਵਿਚ ਵਧਣ ਕਾਰਣ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਮੁੜ ਚੁੱਕੇ ਜਾ ਸਕਦੇ ਹਨ ਸਖ਼ਤ ਕਦਮ
ਇਸ ਸੰਬੰਧੀ ਸਿਵਲ ਹਸਪਤਾਲ ਪਠਾਨਕੋਟ ਦੇ ਸਿਵਲ ਸਰਜਨ ਡਾ. ਭੁਪਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ ਵਿਚ 12 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ ਕੋਰੋਨਾ ਮਰੀਜ਼ਾਂ ਦੀ ਗਿਣਤੀ 336 ਤਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 263 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਮੌਜੂਦ ਕੋਰੋਨਾ ਮਰੀਜ਼ਾਂ ਦੀ ਗਿਣਤੀ 61 ਹੈ ਜਦਕਿ ਇਲਾਜ ਦੇ ਚੱਲਦੇ ਇਕ ਹੋਰ ਕੋਰੋਨਾ ਮਰੀਜ਼ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ ਵਿਚ ਵੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ।
ਇਹ ਵੀ ਪੜ੍ਹੋ : ਮੋਗਾ 'ਚ ਦਿਨ-ਦਿਹਾੜੇ ਕੱਪੜਾ ਵਪਾਰੀ ਦਾ ਕਤਲ ਕਰਨ ਵਾਲੇ ਗੈਂਗਸਟਰ ਸੁੱਖਾ ਲੰਮੇ ਦੀ ਫਿਰ ਪੁਲਸ ਨੂੰ ਵੰਗਾਰ
ਨਾਬਾਲਗਾ ਦੀ ਮੌਤ ਉਪਰੰਤ ਮਾਪਿਆਂ ਨੇ ਕੀਤਾ ਸਸਕਾਰ,ਕਤਲ ਦੇ ਖ਼ਦਸ਼ੇ ਅਧੀਨ ਪੁਲਸ ਨੇ ਲਏ ਰਾਖ ਦੇ ਨਮੂਨੇ
NEXT STORY