ਫ਼ਰੀਦਕੋਟ (ਬਾਂਸਲ,ਜਸਬੀਰ ਕੌਰ) : ਮਿਸ਼ਨ ਫਤਿਹ ਤਹਿਤ ਅੱਜ ਫਰੀਦਕੋਟ ਜ਼ਿਲ੍ਹੇ ਦੇ 5 ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਪਹੁੰਚ ਗਏ ਪਰ ਦੂਜੇ ਪਾਸੇ ਕੋਰੋਨਾ ਦੇ ਨਿਤ ਨਵੇਂ ਮਾਮਲਿਆਂ ਦਾ ਵਾਧਾ ਹੈ ਅਤੇ 1 ਹੋਰ ਕੋਰੋਨਾ ਪੀੜਤ ਦੀ ਮੌਤ ਹੋਣਾ ਚਿੰਤਾ ਦਾ ਵਿਸ਼ਾ ਹੈ। ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ 3 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿਚ ਫਰੀਦਕੋਟ ਦੇ ਹਰਿੰਦਰਾ ਨਗਰ ਦੀ ਗਲੀ ਨੰਬਰ 5 ਦਾ 80 ਸਾਲਾ ਵਿਅਕਤੀ, ਪਿੰਡ ਪੰਜਗਰਾਂਈ ਦਾ 43 ਸਾਲਾ ਵਿਅਕਤੀ, ਪਿੰਡ ਮੌੜ ਦਾ 24 ਸਾਲਾ ਨੌਜਵਾਨ ਸ਼ਾਮਿਲ ਹੈ।
ਇਸ ਤੋਂ ਇਲਾਵਾ ਪਿੰਡ ਜੀਵਨਵਾਲਾ ਦਾ 60 ਸਾਲਾ ਵਿਅਕਤੀ ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਜੇਰੇ ਇਲਾਜ ਸੀ ਦੀ ਮੌਤ ਹੋ ਗਈ ਹੈ। ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 18810 ਨਮੂਨੇ ਲਏ ਗਏ ਹਨ।ਜਿੰਨਾਂ ਵਿਚੋਂ 17575 ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ,412 ਰਿਪੋਰਟਾਂ ਦੇ ਨਤੀਜੇ ਆਉਣੇ ਬਾਕੀ ਹਨ। ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਅਨੀਤਾ ਚੌਹਾਨ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੁੱਲ ਮਾਮਲੇ 553 ਹੋ ਗਏ ਹਨ, ਜਦ ਕਿ ਸਰਗਰਮ ਮਾਮਲਿਆਂ 188 ਹਨ ਅੱਜ 5 ਮਰੀਜ਼ਾਂ ਨੂੰ ਕੋਰੋਨਾ ਤੋਂ ਸਿਹਤਯਾਬ ਹੋਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਨੌਜਵਾਨ ਗਾਇਕ ਜੱਸੀ ਛੋਕਰ ਸਾਥੀਆਂ ਸਮੇਤ 'ਆਪ' 'ਚ ਸ਼ਾਮਲ
NEXT STORY