ਸੰਗਰੂਰ (ਵਿਵੇਕ ਸਿੰਧਵਾਨੀ,ਸਿੰਗਲਾ) : ਪੰਜਾਬ ਅੰਦਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਜਿੱਥੇ ਲਗਾਤਾਰ ਗਿਣਤੀ ਵੱਧ ਰਹੀ ਹੈ, ਉਥੇ ਹੀ ਮੌਤ ਦਰ ਵਿਚ ਵੀ ਵਾਧਾ ਹੋ ਰਿਹਾ ਹੈ। ਬੇਸ਼ੱਕ ਸਰਕਾਰ ਵੱਲੋਂ ਜਿੱਥੇ ਕੋਰੋਨਾ ਦੇ ਜ਼ਿਆਦਾ ਪਾਜ਼ੇਟਿਵ ਮਾਮਲੇ ਪਾਏ ਗਏ ਹਨ, ਉਨ੍ਹਾਂ ਖੇਤਰਾਂ ਨੂੰ ਲਾਕਡਾਊਨ ਕਰਨ ਦੀ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਰਹੀ ਹੈ। ਜ਼ਿਲ੍ਹਾ ਸੰਗਰੂਰ ਅੰਦਰ ਅੱਜ ਵੀ ਕੋਰੋਨਾ ਦੇ 14 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਵੱਡੀ ਗਿਣਤੀ ਵਿਚ ਮਾਮਲੇ ਸਾਹਮਣੇ ਆਉਣ ਨਾਲ ਇਕ ਵਾਰ ਫਿਰ ਲੋਕਾਂ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਇਹ ਵੀ ਪੜ੍ਹੋ : ਖੰਨਾ 'ਚ ਕੋਰੋਨਾ ਦਾ ਵੱਡਾ ਬਲਾਸਟ, ਇਕੋ ਪਰਿਵਾਰ ਦੇ 7 ਜੀਅ ਆਏ ਪਾਜ਼ੇਟਿਵ
ਜਾਣਕਾਰੀ ਅਨੁਸਾਰ ਅੱਜ ਮੂਨਕ 2, ਧੂਰੀ 1, ਅਮਰਗੜ੍ਹ 1, ਲੌਂਗੋਵਾਲ 4, ਸੁਨਾਮ 1 ਮਲੇਰਕੋਟਲਾ ਵਿਚ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਮਾਮਲਿਆਂ ਤੋਂ ਇਲਾਵਾ ਇਕ ਕੇਸ ਦੇਰ ਰਾਤ ਪਿੰਡ ਬਾਲੀਆਂ ਦੇ ਨੌਜਵਾਨ ਦੇ ਕੋਰੋਨਾ ਪਾਜ਼ੇਟਿਵ ਆਉਣ ਦਾ ਸਾਹਮਣੇ ਆਇਆ।
ਇਹ ਵੀ ਪੜ੍ਹੋ : ਮੋਗਾ ਸਪੈਸ਼ਲ ਟਾਸਕ ਫੋਰਸ ਦੇ ਅਫ਼ਸਰ ਦੀ ਵਾਇਰਲ ਆਡੀਓ ਨੇ ਪੁਲਸ ਮਹਿਕਮੇ ਨੂੰ ਛੇੜਿਆ ''ਕਾਂਬਾ''
ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲੇਰਕੋਟਲਾ ਸ਼ਹਿਰ ਨੂੰ ਦੋ ਦਿਨ ਲਈ ਲਾਕਡਾਊਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ ਪਾਉਣ, ਸੋਸ਼ਲ ਡਿਸਟੈਂਸ ਅਤੇ ਵਾਰ-ਵਾਰ ਹੱਥ ਧੋਣ ਨੂੰ ਤਰਜੀਹ ਦੇਣ। ਪ੍ਰਸ਼ਾਸਨ ਵੱਲੋਂ ਸਿੱਖਿਆ ਵਿਭਾਗ ਰਾਹੀਂ ਵੀ ਪਿੰਡਾਂ ਦੇ ਲੋਕਾਂ ਨੂੰ ਕੋਵਿਡ-19 ਸਬੰਧੀ ਜਾਣਕਾਰੀ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ ਕਰੋਨਾ ਨਾਲ 14 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਇਮਤਿਹਾਨ ਲਈ ਡੇਟਸ਼ੀਟ 'ਚ ਤਬਦੀਲੀ
ਕੈਪਟਨ ਵਲੋਂ ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਦੀ ਪ੍ਰਵਾਨਗੀ
NEXT STORY