ਸ੍ਰੀ ਮੁਕਤਸਰ ਸਾਹਿਬ (ਪਵਨ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਧੜਾਧੜ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਫ਼ਿਰ ਜ਼ਿਲ੍ਹੇ ਅੰਦਰ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਇਹ ਪੁਸ਼ਟੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ ਇਕ ਹੋਰ ਵਿਅਕਤੀ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ, ਜੋ ਜ਼ਿਲ੍ਹੇ ਦੇ ਪਿੰਡ ਭੁੱਟੀਵਾਲਾ ਦਾ ਰਹਿਣ ਵਾਲਾ ਹੈ ਤੇ ਬਠਿੰਡਾ ਵਿਖੇ ਪੰਜਾਬ ਪੁਲਸ 'ਚ ਬਤੌਰ ਏ.ਐੱਸ.ਆਈ. ਵਜੋਂ ਤਾਇਨਾਤ ਹੈ, ਜਿਸਦੀ ਵਿਭਾਗ ਵੱਲੋਂ ਸੈਂਪਲਿੰਗ ਕੀਤੀ ਗਈ ਸੀ, ਜਿਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਬਠਿੰਡਾ ਸਿਹਤ ਵਿਭਾਗ ਵੱਲੋਂ ਪੀੜਤ ਨੂੰ ਬਠਿੰਡਾ ਦੇ ਆਈਸੋਲੇਸ਼ਨ ਵਾਰਡ ਵਿਖੇ ਦਾਖ਼ਲ ਕਰ ਦਿੱਤਾ ਗਿਆ ਹੈ, ਜਦਕਿ ਸਥਾਨਕ ਪ੍ਰਸ਼ਾਸਨ ਵੱਲੋਂ ਪੀੜਤ ਦੇ ਪਰਿਵਾਰਕ ਮੈਂਬਰਾਂ ਦੀ ਸੈਂਪਲਿੰਗ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ ਪਾਜ਼ੇਟਿਵ ਆਏ ਮਰੀਜ਼ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦਾ ਅੰਕੜਾ ਹੁਣ 202 ਹੋ ਗਿਆ ਹੈ, ਜਿਸ 'ਚੋਂ 167 ਮਰੀਜ਼ ਛੁੱਟੀ ਲੈ ਕੇ ਘਰ ਚੁੱਕੇ ਹਨ, ਜਦੋਂਕਿ ਇਸ ਸਮੇਂ 34 ਕੇਸ ਸਰਗਰਮ ਹਨ ਜੋ ਕਿ ਇਲਾਜ ਅਧੀਨ ਹਨ ਅਤੇ ਇਕ ਔਰਤ ਦੀ ਕੋਰੋਨਾ ਦੌਰਾਨ ਮੌਤ ਵੀ ਹੋਈ ਹੈ। ਉਨ੍ਹਾਂ ਦੱਸਿਆ ਕਿ ਜਾਂਚ ਲਈ ਭੇਜੇ ਗਏ ਨਮੂਨਿਆਂ 'ਚੋਂ ਅੱਜ 209 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ 441 ਸੈਂਪਲ ਅਜੇ ਬਕਾਇਆ ਹਨ। ਅੱਜ ਜ਼ਿਲ੍ਹੇ ਭਰ 'ਚੋਂ 170 ਨਵੇਂ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਪੁਸ਼ਟੀ ਕੀਤੀ ਜਾਵੇਗੀ।
ਟਾਂਡਾ: ਲੁਧਿਆਣਾ 'ਚ ਫੈਕਟਰੀ ਚਲਾਉਣ ਵਾਲਾ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੇਟਿਵ
NEXT STORY