ਅੱਪਰਾ (ਦੀਪਾ) : ਅੱਜ ਫਿਰ ਇਲਾਕੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਸਮੇਤ ਤਿੰਨ ਹੋਰ ਸਰਕਾਰੀ ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਵੰਦਨਾ ਧੀਰ ਐੱਸ. ਐੱਮ. ਓ. ਅੱਪਰਾ ਤੇ ਗੁਰਨੇਕ ਲਾਲ ਹੈਲਥ ਸੁਪਰਵਾਈਜ਼ਰ ਅੱਪਰਾ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਵਿਭਾਗਾਂ 'ਚ ਸੇਵਾਵਾਂ ਨਿਭਾ ਰਹੇ ਮੁਲਾਜ਼ਮ ਕੰਮ ਕਰਦੇ ਸਮੇਂ ਆਮ ਲੋਕਾਂ ਦੇ ਸੰਪਰਕ 'ਚ ਜ਼ਿਆਦਾ ਹੁੰਦੇ ਹਨ। ਇਸ ਲਈ ਡਿਊਟੀ ਨਿਭਾਉਂਦੇ ਸਮੇਂ ਉਨ੍ਹਾਂ ਦੇ ਕੋਵਿਡ-19 ਪਾਜ਼ੇਟਿਵ ਪਾਏ ਜਾਣ ਦਾ ਖਦਸ਼ਾ ਵੱਧ ਹੁੰਦਾ ਹੈ।
ਇਸੇ ਕਾਰਣ ਸਰਕਾਰ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਸਿਹਤਮੰਦ ਰੱਖਣ ਲਈ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਜਿਸ ਤਹਿਤ ਕੀਤੇ ਟੈਸਟਾਂ 'ਚ ਇਲਾਕੇ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ, ਉਸੇ ਸਕੂਲ 'ਚ ਡਿਊਟੀ ਨਿਭਾ ਰਹੀ ਇਕ ਹੋਰ ਮਹਿਲਾ ਅਧਿਆਪਕਾ ਅਤੇ ਇਕ ਡਾਕੀਏ ਦੇ ਕੋਰੋਨਾ ਟੈਸਟਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਿਸ ਕਾਰਣ ਉਨ੍ਹਾਂ ਨੂੰ 17 ਦਿਨਾਂ ਲਈ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ।
ਕਿਸਾਨਾਂ ਦੇ ਸੰਵਿਧਾਨਕ ਹੱਕ ਖੋਹਣਾ ਲੋਕਰਾਜ ਲਈ ਸਭ ਤੋਂ ਵੱਡੀ ਖਤਰੇ ਘੰਟੀ : ਚੰਦੂਮਾਜਰਾ
NEXT STORY