ਨਥਾਣਾ (ਬੱਜੋਆਣੀਆਂ) : ਸਿਹਤ ਵਿਭਾਗ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਰਮਨਦੀਪ ਸਿੰਗਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਦੀਪ ਕੌਰ ਸਰਾਂ ਵਲੋਂ ਕੋਵਿਡ-19 ਸੰਬੰਧੀ ਆ ਰਹੇ ਕੇਸਾਂ ਦੇ ਸਬੰਧ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸੋਸ਼ਲ ਮੀਡੀਆ ਉਪਰ ਜਾਰੀ ਵੀਡੀਓ ਸੁਨੇਹੇ ਦੇ ਹਵਾਲੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਵਿਚ ਕੋਵਿਡ -19 ਦੇ ਵੇਰੀਐਂਟ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਦੀ ਲੋੜ ਨਹੀਂ ਹੈ। ਇਹ ਵੇਰੀਐਂਟ ਆਮ ਤੌਰ 'ਤੇ ਹਲਕਾ ਹੁੰਦਾ ਹੈ ਅਤੇ ਹੁਣ ਤੱਕ ਪੰਜਾਬ ਵਿਚ ਇਸ ਨਾਲ ਜੁੜਿਆ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਲਈ ਪ੍ਰਬੰਧ ਮੁਕੰਮਲ ਹਨ। ਸਰਕਾਰੀ ਹਸਪਤਾਲਾਂ ਵਿਚ ਟੈਸਟਿੰਗ ਦੀ ਸਹੂਲਤ ਉਪਲੱਬਧ ਹੈ ਅਤੇ ਜ਼ਰੂਰੀ ਦਵਾਈਆਂ, ਆਕਸੀਜਨ ਅਤੇ ਵਿਗਿਆਨਕ ਸੂਝ-ਬੂਝ ਨਾਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਸਾਰੀਆਂ ਸਿਹਤ ਸੰਸਥਾਵਾਂ ਵਿਚ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਮਾਮਲੇ ਦੀ ਪਛਾਣ ਕਰਕੇ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਵਿਸ਼ੇਸ਼ ਹਦਾਇਤਾਂ ਦਾ ਰੱਖੋ ਧਿਆਨ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਖੰਘ, ਬੁਖਾਰ ਜਾਂ ਸਾਹ ਲੈਣ ਵਿਚ ਦਿੱਕਤ ਹੋਵੇ ਤਾਂ ਤੁਰੰਤ ਆਪਣੇ ਨਜ਼ਦੀਕੀ ਸਿਹਤ ਕੇਂਦਰ ਜਾਂ ਹਸਪਤਾਲ ਵਿਚ ਜਾਂਚ ਕਰਵਾਈ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਅਫ਼ਵਾਹਾਂ ਤੋਂ ਬਚਣ ਅਤੇ ਸਿਰਫ਼ ਸਰਕਾਰੀ ਸੂਤਰਾਂ ਤੋਂ ਮਿਲ ਰਹੀ ਜਾਣਕਾਰੀ ਉਤੇ ਭਰੋਸਾ ਕਰਨ। ਕੋਵਿਡ ਸਬੰਧੀ ਸਾਵਧਾਨੀਆਂ ਵਰਤਣਾ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਓ ਜੀ! ਪੰਜਾਬ 'ਚ ਲਗਾਤਾਰ 3 ਛੁੱਟੀਆਂ, ਲੱਗ ਗਈਆਂ ਮੌਜਾਂ
NEXT STORY