ਚੰਡੀਗੜ੍ਹ : ਪੰਜਾਬ ਸਮੇਤ ਪੂਰੇ ਦੇਸ਼ ਵਿਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਖ਼ਤ ਪਾਬੰਦੀਆਂ ਲਾਉਣ ਦੇ ਹੁਕਮ ਦਿੱਤੇ ਹਨ ਜੋ ਕਿ ਕੱਲ੍ਹ ਤੋਂ ਲਾਗੂ ਹੋਣਗੀਆਂ। ਇਨ੍ਹਾਂ ਪਾਬੰਦੀਆਂ ਵਿਚ ਰਾਤ ਦੇ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨੀਵਾਰ ਤੱਕ ਰੈਸਟੋਰੈਂਟਾਂ ਅਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਜ਼ ਦੁਆਰਾ ਕੀਤੀ ਜਾਂਦੀ ਆਰ.ਟੀ.-ਪੀ.ਸੀ.ਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀ ਗਈ ਹੈ ਤੇ ਘਰੋਂ ਸੈਂਪਲ ਲੈਣ ਲਈ ਵਾਧੂ ਕੀਮਤ ਵਸੂਲੀ ਜਾਵੇਗੀ। ਇਹ ਕਦਮ ਟੈਸਟਿੰਗ ਦੀ ਗਿਣਤੀ ਵਧਾਉਣ ਲਈ ਚੁੱਕੇ ਗਏ ਹਨ।
ਇਹ ਵੀ ਪੜ੍ਹੋ : ਲੁਧਿਆਣਾ ’ਚ ਕੋਰੋਨਾ ਨੇ ਮਾਤਮ ’ਚ ਬਦਲੀਆਂ ਵਿਆਹ ਦੀਆਂ ਖ਼ੁਸ਼ੀਆਂ, ਪੰਜ ਦਿਨਾਂ ’ਚ ਮਾਂ-ਪੁੱਤ ਦੀ ਮੌਤ
ਪੂਰੇ ਸੂਬੇ ਵਿਚ ਵਿਆਹਾਂ/ਸਸਕਾਰ ਸਮੇਤ 20 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠਾਂ ਉੱਤੇ ਪਾਬੰਦੀ ਲਾ ਦਿੱਤੀ ਗਈ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਸਾਰੇ ਇਕੱਠਾਂ, ਸਿਰਫ ਸਸਕਾਰ ਨੂੰ ਛੱਡ ਕੇ, ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਨੂੰ ਐਤਵਾਰ ਦੇ ਦਿਨ ਬੰਦ ਕਰਨਾ ਸ਼ਾਮਲ ਹੈ। ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ। ਮੁੱਖ ਮੰਤਰੀ ਨੇ ਪੁਲਸ ਵਿਭਾਗ ਨੂੰ ਇਹ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਨ ਅਤੇ ਲੋੜ ਪੈਣ ਉੱਤੇ ਸਿਵਲ ਸੁਸਾਇਟੀ ਸੰਗਠਨਾਂ ਦੀ ਮਦਦ ਲੈਣ ਦੇ ਵੀ ਹੁਕਮ ਦਿੱਤੇ। ਸਮੁੱਚੇ ਹਫ਼ਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਐੱਚ. ਐੱਸ. ਫੂਲਕਾ ਦੀ ਚਿੱਠੀ ਤੋਂ ਬਾਅਦ ਨਵਜੋਤ ਸਿੱਧੂ ਦਾ ਤਿੱਖਾ ਜਵਾਬ, ਕੈਪਟਨ ਨੂੰ ਵੀ ਦਿੱਤਾ ਹਲੂਣਾ
ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਉਡਾਣਾਂ ਰਾਹੀਂ ਪੰਜਾਬ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰ.ਏ.ਟੀ. ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹੁਕਮ ਦਿੱਤੇ ਕਿ ਜਿਨ੍ਹਾਂ ਵਿਅਕਤੀਆਂ ਨੇ ਕਿੱਧਰੇ ਵੀ ਵੱਡੇ ਇਕੱਠਾਂ ਵਿਚ ਸ਼ਮੂਲੀਅਤ ਕੀਤੀ ਹੈ (ਧਾਰਮਿਕ/ਸਿਆਸੀ/ਸਮਾਜਿਕ), ਉਨ੍ਹਾਂ ਨੂੰ ਘਰ ਵਾਪਸੀ ਉੱਤੇ ਪ੍ਰੋਟੋਕਾਲ ਦੇ ਅਨੁਸਾਰ ਪੰਜ ਦਿਨਾਂ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣਾ ਪਵੇਗਾ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਭੜਕੇ ਸਿੱਧੂ, ਕਿਹਾ ਕਿਉਂ ਨਹੀਂ ਹੋਈ ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ
ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਬੱਸਾਂ/ਟੈਕਸੀਆਂ ਅਤੇ ਆਟੋ ਵਿਚ ਲੋਕਾਂ ਦੀ ਗਿਣਤੀ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ। ਸੂਬੇ ਵਿਚ ਆਉਣ ਵਾਲੇ ਯਾਤਰੀਆਂ ਦੀ ਜਾਂਚ ਸਬੰਧੀ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਵਿਖੇ ਰੈਪਿਡ ਐਂਟੀਜੈਨ ਟੈਸਟਿੰਗ (ਆਰ.ਏ.ਟੀ.) ਜਾਂਚ ਬੂਥ ਸਥਾਪਿਤ ਕੀਤੇ ਜਾਣ ਅਤੇ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾਵੇ। ਸਾਰੇ ਯੋਗ ਵਿਅਕਤੀਆਂ ਦਾ ਟੀਕਾਕਰਨ ਵੀ ਕੀਤਾ ਜਾਵੇ।
ਇਹ ਵੀ ਪੜ੍ਹੋ : ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਨਵਜੋਤ ਸਿੱਧੂ ਨੂੰ ਫੂਲਕਾ ਨੇ ਵਿਖਾਇਆ ਸ਼ੀਸ਼ਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਦੇ ਬਾਹਰ ਸ਼ੱਕੀ ਹਾਲਾਤ ’ਚ ਮਿਲੀ ਲਾਸ਼
NEXT STORY