ਸੰਗਰੂਰ (ਬੇਦੀ/ਰਿਖੀ) : ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆ ਗਏ ਹਨ ਅਤੇ 9 ਵਿਅਕਤੀ ਕੋਰੋਨਾ ਜੰਗ ਜਿੱਤ ਕਿ ਤੰਦਰੁਸਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਸਿਹਤ ਵਿਭਾਗ ਜ਼ਿਲ੍ਹੇ ਭਰ ਵਿਚ ਵੱਡੇ ਪੱਧਰ 'ਤੇ ਟੈਸਟ ਕਰਕੇ ਲੋਕਾਂ ਦੇ ਬਚਾਅ ਲਈ ਹੰਭਲਾ ਤਾਂ ਮਾਰ ਰਿਹਾ ਹੈ, ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨਾ ਜੰਗੀ ਪੱਧਰ 'ਤੇ ਜਾਰੀ ਹੈ। ਅੱਜ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ ਜਿਹੜੇ 7 ਨਵੇਂ ਮਾਮਲੇ ਪਾਜ਼ੇਟਿਵ ਆਏ ਹਨ। ਉਨ੍ਹਾਂ ਨੂੰ ਮਿਲਾ ਕੇ ਹੁਣ ਜ਼ਿਲ੍ਹੇ ਵਿਚ ਕੁੱਲ ਮਾਮਲਿਆਂ ਦੀ ਗਿਣਤੀ 4266 ਹੋ ਗਈ ਹੈ।
ਅੱਜ ਆਏ ਮਾਮਲਿਆਂ ਵਿਚ ਸਿਹਤ ਬਲਾਕ ਸੰਗਰੂਰ ਵਿਚ 2, ਅਤੇ ਸੁਨਾਮ ਵਿਚ 3, ਅਮਰਗੜ੍ਹ 1 ਅਤੇ ਪੰਜਗਰਾਈਆਂ ਵਿਚ 1ਨਵਾਂ ਕੇਸ ਸਾਹਮਣੇ ਆਇਆ ਹੈ। ਬਾਕੀ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦਕਿ ਅੱਜ ਜ਼ਿਲ੍ਹੇ ਦੇ ਬਲਾਕ ਕੋਹਰੀਆ ਦੀ ਇਕ 82 ਸਾਲਾ ਔਰਤ ਦੀ ਮੌਤ ਵੀ ਹੋ ਗਈ ਹੈ। ਹੁਣ ਤੱਕ ਜ਼ਿਲ੍ਹੇ ਵਿਚ 155301 ਲੋਕਾਂ ਦੇ ਟੈਸਟ ਹੋ ਚੁੱਕੇ ਜਿਨ੍ਹਾਂ ਵਿਚੋਂ 151035 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ਵਿੱਚੋਂ 4032 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿਚ ਅਜੇ ਵੀ 45 ਮਾਮਲੇ ਸਰਗਰਮ ਚੱਲ ਰਹੇ ਹਨ। ਜ਼ਿਲ੍ਹੇ 'ਚ ਹੁਣ ਤੱਕ 189 ਲੋਕ ਜ਼ਿਦੰਗੀ ਦੀ ਜੰਗ ਹਾਰ ਚੁੱਕੇ ਹਨ।
ਅੰਤਰਰਾਜੀ ਚੋਰ ਗਿਰੋਹ ਦੇ 3 ਮੈਂਬਰ ਪੁਲਸ ਨੇ ਕੀਤੇ ਗ੍ਰਿਫ਼ਤਾਰ
NEXT STORY