ਸੰਗਰੂਰ (ਬੇਦੀ/ਰਿਖੀ) : ਜ਼ਿਲ੍ਹਾ ਸੰਗਰੂਰ ਦੇ ਵਿਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆ ਗਏ ਹਨ ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਅੱਜ 6 ਵਿਅਕਤੀ ਕੋਰੋਨਾ ਜੰਗ ਜਿੱਤ ਚੁੱਕੇ ਹਨ, ਜ਼ਿਲ੍ਹੇ ਵਿਚ ਇਕ ਵਿਅਕਤੀ ਅਜੇ ਵੀ ਗੰਭੀਰ ਹਾਲਤ ਵਿਚ ਜੇਰੇ ਇਲਾਜ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਅੱਜ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿਚ ਜਿਹੜੇ 5 ਨਵੇਂ ਮਾਮਲੇ ਪਾਜ਼ੇਟਿਵ ਆਏ ਹਨ, ਉਨ੍ਹਾਂ ਨੂੰ ਮਿਲਾ ਕੇ ਹੁਣ ਜ਼ਿਲ੍ਹੇ ਵਿਚ ਕੁੱਲ ਮਾਮਲਿਆਂ ਦੀ ਗਿਣਤੀ 4286 ਹੋ ਗਈ ਹੈ।
ਅੱਜ ਆਏ ਮਾਮਲਿਆਂ ਵਿਚ ਸਿਹਤ ਬਲਾਕ ਮਾਲੇਰਕੋਟਲਾ 2, ਧੂਰੀ 2, ਅਤੇ 1 ਨਵਾਂ ਬਲਾਕ ਕੌਹਰੀਆਂ ਵਿਚ ਸਾਹਮਣੇ ਆਇਆ ਹੈ। ਬਾਕੀ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਹੁਣ ਤੱਕ ਜ਼ਿਲ੍ਹੇ ਵਿਚ 158636 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ਵਿਚੋ 154350 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਨ੍ਹਾਂ ਵਿਚੋਂ 4043 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿਚ ਅਜੇ ਵੀ 52 ਮਾਮਲੇ ਐਕਟਿਵ ਚੱਲ ਰਹੇ ਹਨ ਜ਼ਿਲ੍ਹੇ 'ਚ ਹੁਣ ਤੱਕ 191 ਲੋਕ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ।
ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਜਲਦ ਹੀ ਕਾਲੇ ਕਾਨੂੰਨ ਵਾਪਸ ਲਵੇ: ਚੀਮਾ
NEXT STORY