ਪਠਾਨਕੋਟ : ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਦੇ ਦਰਮਿਆਨ ਪੰਜਾਬ ਵਿਚ ਪਹਿਲਾ ਵੱਡਾ ਕਦਮ ਚੁੱਕਿਆ ਗਿਆ ਹੈ। ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਚੌਥੀ ਕਲਾਸ ਤਕ ਦੇ ਸਾਰੇ ਸਕੂਲ ਅਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਹਨ। ਸਕੂਲਾਂ ਨੂੰ 14 ਜਨਵਰੀ ਤੱਕ ਬੰਦ ਰੱਖਣ ਨੂੰ ਕਿਹਾ ਗਿਆ ਹੈ। ਉਸ ਤੋਂ ਬਾਅਦ ਹਾਲਾਤ ਦੀ ਸਮੀਖਿਆ ਕਰਕੇ ਕਦਮ ਚੁੱਕੇ ਜਾਣਗੇ। ਪਠਾਨਕੋਟ ਵਿਚ ਲਗਾਤਾਰ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਆਨਲਾਈਨ ਕਲਾਸਾਂ ਦੇ ਬਦਲ ਨੂੰ ਖੁੱਲ੍ਹਾ ਰੱਖਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ ਨੇੜੇ ਵਾਪਰਿਆ ਵੱਡਾ ਹਾਦਸਾ, ਕੁੱਝ ਦਿਨ ਪਹਿਲਾਂ ਵਿਆਹੀ ਕੁੜੀ ਸਣੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਬਾਰ, ਸਿਨੇਮਾ ਹਾਲ, ਮਾਲ, ਜਿੰਮ, ਮਿਊਜ਼ੀਅਮ, ਰੈਸਟੋਰੈਂਟ ਅਤੇ ਸਪਾ ਪ੍ਰਬੰਧਕਾਂ ਨੂੰ ਹਿਦਾਇਤ ਕੀਤੀ ਹੈ ਕਿ ਸਿਰਫ ਵੈਕਸੀਨ ਦੀ ਡਬਲ ਡੋਜ਼ ਵਾਲੇ ਕਰਮਚਾਰੀਆਂ ਨੂੰ ਹੀ ਡਿਊਟੀ ’ਤੇ ਤਾਇਨਾਤ ਕੀਤਾ ਜਾਵੇ। ਇਸ ਤੋਂ ਇਲਾਵਾ ਕੋਈ ਕਰਮਚਾਰੀ ਡਿਊਟੀ ’ਤੇ ਨਾ ਹੋਵੇ। ਇਸ ਲਈ ਬੁੱਧਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਚੈਕਿੰਗ ਹੋਵੇਗੀ ਅਤੇ ਜੇ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਕਾਲਜਾਂ ਅਤੇ ਕੋਚਿੰਗ ਸੈਂਟਰਾਂ ਵਿਚ ਵੀ ਸਟਾਫ ਨੂੰ ਵੈਕਸੀਨ ਲਗਾਉਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਨਵੇਂ ਸਾਲ ’ਤੇ ਪਤਨੀ ਨੇ ਹੋਟਲ ’ਚ ਜਨਾਨੀ ਨਾਲ ਰੰਗੇ ਹੱਥੀਂ ਫੜਿਆ ਪਤੀ, ਥਾਣੇ ਪਹੁੰਚਿਆ ਮਾਮਲਾ
ਕੀ ਕਹਿਣਾ ਹੈ ਕਿ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਦਾ
ਪਠਾਨਕੋਟ ਦੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ 25 ਦਸੰਬਰ ਤੋਂ 2 ਜਨਵਰੀ ਤੱਕ ਲਗਾਤਾਰ ਕੇਸ ਵੱਧ ਰਹੇ ਹਨ। ਸਿਰਫ ਪਠਾਨਕੋਟ ਹੀ ਨਹੀਂ ਸਗੋਂ ਸਾਰੇ ਪੰਜਾਬ ਵਿਚ ਇਹ ਵੇਖਣ ਨੂੰ ਮਿਲ ਰਿਹਾ ਹੈ। ਨਵਾਂ ਸਟ੍ਰੋਨ ਓਮੀਕ੍ਰਾਨ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਲੋਕਾਂ ਵਿਚ ਇਸ ਦੀ ਗੰਭੀਰਤਾ ਘੱਟ ਹੈ। ਰੋਜ਼ਾਨਾ ਕੇਸ ਵੱਧ ਰਹੇ ਹਨ। ਇਸ ਸੰਬੰਧੀ ਲੋਕਾਂ ਨੂੰ ਸੂਚੇਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦਿਲ ਕੰਬਾਊ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਭਿਆਨਕ ਮੰਜ਼ਰ ਦੇਖਣ ਤੋਂ ਬਾਅਦ ਇਕ ਵਿਅਕਤੀ ਨੇ ਤੋੜਿਆ ਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
NEXT STORY