ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਲਗਾਤਾਰ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਰਿਹਾ ਹੈ। ਅੱਜ ਫਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 22 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂਕਿ ਕੋਰੋਨਾ ਕਰਕੇ ਤਿੰਨ ਜਣਿਆਂ ਦੀ ਮੌਤ ਦੀ ਪੁਸ਼ਟੀ ਵੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਬਰਨਾਲਾ 'ਚ ਵੱਡਾ ਹਾਦਸਾ, ਮਜ਼ਦੂਰਾਂ ਨਾਲ ਭਰਿਆ ਕੈਂਟਰ ਹਾਦਸਾਗ੍ਰਸਤ (ਤਸਵੀਰਾਂ)
ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 5 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 5 ਕੇਸ ਜ਼ਿਲ੍ਹਾ ਜੇਲ੍ਹ, 5 ਕੇਸ ਮਲੋਟ, 2 ਕੇਸ ਗਿੱਦੜਬਾਹਾ, 1 ਕੇਸ ਖੁੱਡੀਆਂ ਗੁਲਾਬ ਸਿੰਘ ਵਾਲਾ, 1 ਕੇਸ ਮੱਲਣ, 1 ਕੇਸ ਕਾਉਣੀ, 1 ਕੇਸ ਤਰਖਾਣਵਾਲਾ ਅਤੇ 1 ਕੇਸ ਸਰਾਵਾਂ ਬੋਦਲਾਂ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 41 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 516 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 249 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 334 ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2677 ਹੋ ਗਿਆ ਹੈ, ਜਿਸ 'ਚੋਂ 2203 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 422 ਕੇਸ ਐਕਟਿਵ ਚੱਲ ਰਹੇ ਹਨ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨੇ 'ਤੇ ਬੈਠੀ ਕਿਸਾਨ ਆਗੂ ਦੀ ਮਾਂ ਨੇ ਤੋੜਿਆ ਦਮ
ਗੁਆਂਢ 'ਚ ਰਹਿੰਦੇ ਮੁੰਡੇ ਤੋਂ ਦੁਖੀ 20 ਸਾਲਾ ਕੁੜੀ ਨੇ ਚੁੱਕਿਆ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਕਦਮ
NEXT STORY