ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਥੋੜ੍ਹਾ ਰੁਕਣ ਤੋਂ ਬਾਅਦ ਫ਼ਿਰ ਕੋਰੋਨਾ ਦਾ ਕਹਿਰ ਵੱਧ ਗਿਆ ਹੈ। ਵਰਣਨਯੋਗ ਹੈ ਕਿ ਸ਼ੁਰੂਆਤੀ ਸਮੇਂ 'ਚ ਵੱਡੀ ਗਿਣਤੀ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਲਾਕਡਾਊਨ ਦੌਰਾਨ ਕੋਰੋਨਾ ਪੀੜਤਾਂ ਦੀ ਗਿਣਤੀ ਜ਼ਰਾ ਕੁ ਰੁਕੀ ਸੀ ਪਰ ਹਾਲੀਆਂ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਫ਼ਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ। ਇੰਨਾ ਹੀ ਨਹੀਂ, ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਜ਼ਿਲ੍ਹੇ ਅੰਦਰ ਅੱਜ ਫ਼ਿਰ ਇਕ ਹੋਰ ਜਨਾਨੀ ਦੀ ਕੋਰੋਨਾ ਨਾਲ ਮੌਤ ਹੋਈ ਹੈ, ਜਦੋਂਕਿ 17 ਨਵੇਂ ਮਰੀਜ਼ਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਨੇ ਕੀਤੀ ਹੈ।
ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 7 ਮਾਮਲੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ ਜਦਕਿ 5 ਮਲੋਟ, 1 ਗਿੱਦੜਬਾਹਾ, 1 ਕਰਮਪੱਟੀ, 1 ਵਿਰਕ ਖੇੜਾ, 1 ਬੋਦੀਵਾਲਾ ਤੇ 1 ਪਿੰਡ ਘੱਗਾ ਤੋਂ ਸਾਹਮਣੇ ਆਇਆ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਅੱਜ 350 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ ਇਸ ਸਮੇਂ 557 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 522 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3142 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 2931 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ ਜਦਕਿ ਇਸ ਸਮੇਂ 142 ਮਾਮਲੇ ਸਰਗਰਮ ਚੱਲ ਰਹੇ ਹਨ।
ਇਕ ਹੋਰ ਜਨਾਨੀ ਦੀ ਜ਼ਿੰਦਗੀ ਨਿਗਲ ਗਿਆ ਕੋਰੋਨਾ
ਜ਼ਿਲ੍ਹੇ ਅੰਦਰ ਅੱਜ ਫ਼ਿਰ ਇਕ ਹੋਰ ਜਨਾਨੀ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ। 68 ਸਾਲਾ ਇਹ ਜਨਾਨੀ ਮਲੋਟ ਨਾਲ ਸਬੰਧਤ ਸੀ, ਜੋ ਕੋਰੋਨਾ ਪਾਜ਼ੇਟਿਵ ਸੀ ਤੇ ਇਲਾਜ ਲਈ ਫਰੀਦਕੋਟ ਦੇ ਇਕ ਹਸਪਤਾਲ ਵਿਖੇ ਦਾਖ਼ਲ ਸੀ, ਜਿਸਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ 69 ਹੋ ਗਈ ਹੈ।
ਭਗਵਾਨ ਰਾਮ ਦਾ ਪੁਤਲਾ ਸਾੜਨ ਦੇ ਮਾਮਲੇ 'ਚ ਲੌਂਗੋਵਾਲ ਤੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਖ਼ਲ ਦੇਣ ਦੀ ਅਪੀਲ
NEXT STORY